ਕਾਂਗਰਸ ਦੀ ਜਥੇਬੰਦਕ ਮੀਟਿੰਗ ਦੌਰਾਨ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਹੋਇਆ ਵਿਚਾਰ-ਵਟਾਂਦਰਾ
ਅਬੋਹਰ, 26 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਭਾਸ਼ ਠੱਠਈ ਦੀ ਦੇਖ-. ਰੇਖ ਹੇਠ ਬਲਾਕ ਕਮੇਟੀ ਦੇ ਮੈਂਬਰਾਂ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ’ਤੇ ਸਰਗਰਮ ਬਣਾਉਣ ਸਬੰਧੀ ਅਹਿਮ ਮੀਟਿੰਗ ਕੀਤੀ ਗਈ।
ਅਬੋਹਰ, 26 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਬਲਾਕ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਭਾਸ਼ ਠੱਠਈ ਦੀ ਦੇਖ-.ਰੇਖ ਹੇਠ ਬਲਾਕ ਕਮੇਟੀ ਦੇ ਮੈਂਬਰਾਂ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ’ਤੇ ਸਰਗਰਮ ਬਣਾਉਣ ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਏ.ਆਈ.ਸੀ.ਸੀ. ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਦਾ ਬਲਾਕ ਕਮੇਟੀ ਮੈਂਬਰਾਂ ਤੇ ਕਾਂਗਰਸੀ ਵਰਕਰਾਂ ਵਲੋਂ ਸਵਾਗਤ ਕੀਤਾ ਗਿਆ। ਜ਼ਿਲ੍ਹਾ ਫ਼ਾਜ਼ਿਲਕਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਹਲਕਾ ਬੱਲੂਆਣਾ ਤੇ ਅਬੋਹਰ ਦੇ ਚਾਰਾਂ ਬਲਾਕਾਂ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ, ਵਰਕਰਾਂ ਵਿਚਕਾਰ ਬਿਹਤਰ ਤਾਲਮੇਲ ਬਣਾਉਣ ਤੇ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਜਥੇਬੰਦਕ ਗਤੀਵਿਧੀਆਂ ਸਬੰਧੀ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਨੂੰ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਬੱਲੂਆਣਾ ਹਲਕਾ ਇੰਚਾਰਜ ਬੀਬੀ ਰਾਜਿੰਦਰ ਕੌਰ, ਸੁਧੀਰ ਨਾਗਪਾਲ, ਸਰਪੰਚ ਐਡਵੋਕੇਟ ਅਮਨਦੀਪ ਸਿੰਘ ਧਾਲੀਵਾਲ, ਸੁਧੀਰ ਭਾਦੂ, ਬਲਾਕ ਕਾਂਗਰਸ ਪ੍ਰਧਾਨ ਸ਼ਪਿੰਦਰ ਜਾਖੜ, ਰਜਿੰਦਰ ਪੂਨੀਆਂ, ਘਨਸ਼ਾਮ ਪੰਜਕੋਸੀ, ਕੌਂਸਲਰ ਸੋਨੂੰ ਜਸੂਜਾ, ਐਡਵੋਕੇਟ ਰਾਸਰਾਨੀਆ, ਐਡਵੋਕੇਟ ਡਿੰਪੀ ਮਲਹੋਤਰਾ ਆਦਿ ਹਾਜ਼ਰ ਸਨ।