26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

‘ ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ’ਤੇ ਸਮਾਗਮ ਕਰਵਾਇਆ

ਅਬੋਹਰ, 26 ਸਤੰਬਰ (ਵਿਵੇਕ ਹੂੜੀਆ)-ਵਿੱਦਿਆ ਭਾਰਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ‘ਵੰਦੇ ਮਾਤਰਮ’ ਗੀਤ ਦੇ 150 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਦੇ ਨਾਲ ਇਕੋ ਲੈਅ ਤੇ ਇਕੋ ਸੁਰ ਵਿਚ ਸਮੂਹਿਕ ਗਾਇਨ ਕੀਤਾ ਗਿਆ। ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੁਨੇਹਾ ਦਿੱਤਾ ਗਿਆ।

Ad Position 21
No active advertisement
ਅਜੀਤ ਡੈਸਕ 27-09-2026
ਅਬੋਹਰ, 26 ਸਤੰਬਰ (ਵਿਵੇਕ ਹੂੜੀਆ)-ਵਿੱਦਿਆ ਭਾਰਤੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ‘ਵੰਦੇ ਮਾਤਰਮ’ ਗੀਤ ਦੇ 150 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਦੇ ਨਾਲ ਇਕੋ ਲੈਅ ਤੇ ਇਕੋ ਸੁਰ ਵਿਚ ਸਮੂਹਿਕ ਗਾਇਨ ਕੀਤਾ ਗਿਆ। ਇਸ ਮੌਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਸਥਾਨਕ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਫ਼ਕੀਰ ਚੰਦ ਗੋਇਲ ਨੇ ਕਿਹਾ ਕਿ ‘ਵੰਦੇ ਮਾਤਰਮ’ ਮਹਿਜ਼ ਇਕ ਗੀਤ ਨਹੀਂ ਬਲਕਿ ਦੇਸ਼ ਭਗਤੀ ਦਾ ਮੰਤਰ ਹੈ। ਸਮਾਗਮ ਦੌਰਾਨ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਗੁਪਤਾ ਤੇ ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਸਾਰਿਆਂ ਨੂੰ ਵਧਾਈ ਦਿੱਤੀ ਜਦਕਿ ਸੰਗੀਤ ਅਧਿਆਪਕ ਪਵਨ ਕੁਮਾਰ ਦੀ ਅਗਵਾਈ ਹੇਠ ਪ੍ਰੋਗਰਾਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ। ਸਮਾਗਮ ਵਿਚ ਸਰਦਾਰ ਪਟੇਲ ਨਰਸਿੰਗ ਕਾਲਜ ਦੀ ਪ੍ਰਿੰਸੀਪਲ ਹਰਿੰਦਰ ਕੌਰ, ਅੰਗਰੇਜ਼ੀ ਲੈਕਚਰਾਰ ਅਸ਼ਵਨੀ ਕੁਮਾਰ, ਸੇਵਾ-ਮੁਕਤ ਪ੍ਰਿੰਸੀਪਲ ਸਵਿਤਾ, ਪ੍ਰਿੰਸੀਪਲ ਸੰਜੀਵ ਕੁਮਾਰ ਤੇ ਪ੍ਰੋ.ਊਸ਼ਾ ਰਾਨਾਡੇ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਹਾਦਰ ਖੇੜਾ ਸਕੂਲ ’ਚ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ 2027 ਵਿਧਾਨ ਸਭਾ ਚੋਣ ਲਈ ਦੇਵ ਰਾਜ ਸ਼ਰਮਾ ਨੇ ‘ਆਪ’ ਨੂੰ ਟਿਕਟ ਲਈ ਭੇਜੀ ਅਰਜ਼ੀ ਹੁਣ ਤੱਕ ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਅ...
Ad Position 24