ਡੋਪ ਟੈੱਸਟ ਪਾਜ਼ੀਟਿਵ
ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ ਤਾਂ ਜਦੋਂ ਪੁਲਿਸ ਸ਼ੂਗਰ ਮਿੱਲ ਬੋਦੀਵਾਲਾ ਪੀਥਾ ਕੋਲ ਪੁੱਜੀ ਤਾਂ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 26 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਕਰ ਰਹੀ ਸੀ ਤਾਂ ਜਦੋਂ ਪੁਲਿਸ ਸ਼ੂਗਰ ਮਿੱਲ ਬੋਦੀਵਾਲਾ ਪੀਥਾ ਕੋਲ ਪੁੱਜੀ ਤਾਂ ਇਕ ਵਿਅਕਤੀ ਨਸ਼ੇ ਦੀ ਹਾਲਤ ਵਿਚ ਆਉਂਦਾ ਦਿਖਾਈ ਦਿੱਤਾ। ਵਿਅਕਤੀ ਦੀ ਪਛਾਣ ਲਾਭ ਸਿੰਘ ਪੁੱਤਰ ਰੌਸ਼ਨ ਸਿੰਘ ਵਾਸੀ ਆਜ਼ਮ ਵਾਲਾ ਵਜੋਂ ਹੋਈ। ਪੁਲਿਸ ਵਲੋਂ ਵਿਅਕਤੀ ਦਾ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।