ਡੀ.ਏ.ਵੀ. ਕਾਲਜ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਪੰਜਾਬ ਯੂਨੀਵਰਸਿਟੀ ਸੈਨੇਟ ਲਈ ਤੀਜੀ ਵਾਰ ਚੁਣੇ ਗਏ
ਅਬੋਹਰ, 26 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਡੀ. ਏ.
ਅਬੋਹਰ, 26 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਡੀ.ਏ.ਵੀ. ਕਾਲਜ ਅਬੋਹਰ ਦੇ ਪ੍ਰਿੰਸੀਪਲ ਡਾ.ਰਾਜੇਸ਼ ਕੁਮਾਰ ਮਹਾਜਨ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਪ੍ਰਿੰਸੀਪਲ ਕਾਂਸਟੀਚੂਐਂਸੀ ਤੋਂ ਸੈਨੇਟਰ ਵਜੋਂ ਮੁੜ ਚੁਣਿਆ ਜਾਣਾ ਕਾਲਜ ਅਤੇ ਅਬੋਹਰ ਇਲਾਕੇ ਲਈ ਮਾਣ ਵਾਲੀ ਗੱਲ ਹੈ। ਡਾ.ਮਹਾਜਨ ਲਗਾਤਾਰ ਤੀਜੀ ਵਾਰ ਇਸ ਅਹੁਦੇ ਲਈ ਚੁਣੇ ਗਏ ਹਨ। ਉਨ੍ਹਾਂ ਦੇ ਸਮਰਥਕਾਂ ਅਨੁਸਾਰ, ਸਿੱਖਿਆ ਦੇ ਖੇਤਰ ਵਿਚ ਵਿਦਿਆਰਥੀਆਂ ਦੇ ਹਿਤਾਂ ਦੀ ਰਾਖੀ ਤੇ ਉੱਚ ਸਿੱਖਿਆ ਨੂੰ ਵੱਧ ਤੋਂ ਵੱਧ ਵਿਦਿਆਰਥੀਆਂ ਲਈ ਸੁਖਾਲਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਮੱਦੇਨਜ਼ਰ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਮੁੜ ਮਿਲੀ ਹੈ। ਉਨ੍ਹਾਂ ਦੀ ਅਗਵਾਈ ਹੇਠ ਅਬੋਹਰ ਖੇਤਰ ਵਿਚ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਵੱਖ-ਵੱਖ ਕੰਪਨੀਆਂ ਵਲੋਂ ਕੈਂਪਸ ਵਿਚ ਪਹੁੰਚ ਕਰਨ ਨੂੰ ਵੀ ਕਾਲਜ ਵਲੋਂ ਇਕ ਉਪਲਬਧੀ ਵਜੋਂ ਦੱਸਿਆ ਗਿਆ। ਡਾ.ਰਾਜੇਸ਼ ਕੁਮਾਰ ਮਹਾਜਨ ਨੇ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿਚ ਸਿੱਖਿਅਕ ਸੰਸਥਾਵਾਂ ਨਾਲ ਸਬੰਧਿਤ ਸਮੱਸਿਆਵਾਂ, ਉੱਚ ਸਿੱਖਿਆ ਤੇ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਲਈ ਯਤਨਸ਼ੀਲ ਰਹਿਣਗੇ। ਡਾ.ਮਹਾਜਨ ਦੇ ਮੁੜ ਸੈਨੇਟਰ ਚੁਣੇ ਜਾਣ ’ਤੇ ਡੀ.ਏ.ਵੀ ਕਾਲਜ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਅਬੋਹਰ ਖੇਤਰ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ।