27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਸਾਬਕਾ ਮੰਤਰੀ ਹੰਸ ਰਾਜ ਜੋਸਨ ਦੇ ਗ੍ਰਹਿ ਵਿਖੇ ਪਹੁੰਚੇ

ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਵਿਚ ਸਿਆਸੀ ਗਰਮਾ-ਗਰਮੀ ਅਤੇ ਸੰਗਠਨਾਤਮਿਕ ਫੇਰਬਦਲ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ’ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਜੋਸਨ ਪਰਿਵਾਰ, ਸਥਾਨਕ ਕਾਂਗਰਸੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਵਲੋਂ ਰਵਿੰਦਰ ਡਾਲਵੀ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਬਖਸ਼ਿਸ਼ ਕਰਕੇ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-09-2026
ਫ਼ਾਜ਼ਿਲਕਾ, 27 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਕਾਂਗਰਸ ਵਿਚ ਸਿਆਸੀ ਗਰਮਾ-ਗਰਮੀ ਅਤੇ ਸੰਗਠਨਾਤਮਿਕ ਫੇਰਬਦਲ ਦੇ ਚੱਲਦਿਆਂ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ ਵਿਸ਼ੇਸ਼ ਤੌਰ ’ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਜੋਸਨ ਪਰਿਵਾਰ, ਸਥਾਨਕ ਕਾਂਗਰਸੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਸਮਰਥਕਾਂ ਵਲੋਂ ਰਵਿੰਦਰ ਡਾਲਵੀ ਦਾ ਫੁੱਲਾਂ ਦੇ ਹਾਰ ਪਾ ਕੇ ਅਤੇ ਸਿਰੋਪਾਓ ਬਖਸ਼ਿਸ਼ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਉੱਚ-ਪੱਧਰੀ ਮਿਲਣੀ ਦੌਰਾਨ ਆਉਣ ਵਾਲੇ ਸਮੇਂ ਦੀਆਂ ਰਾਜਨੀਤਿਕ ਰਣਨੀਤੀਆਂ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਵਿਸਥਾਰਪੂਰਵਕ ਚਰਚਾ ਕੀਤੀ ਗਈ। ਬੈਠਕ ਦੌਰਾਨ ਇਲਾਕੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੱਧੂ, ਹਰਪ੍ਰੀਤ ਰੋਜ਼ੀ ਜੋਸਨ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਕਾਂਗਰਸੀ ਆਗੂ ਰੂਬੀ ਗਿੱਲ ਖ਼ਾਸ ਤੌਰ ’ਤੇ ਸ਼ਾਮਲ ਸਨ। ਮੀਟਿੰਗ ਦੌਰਾਨ ਇਕੱਤਰ ਹੋਏ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰਾ ਕਰਦਿਆਂ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਇੱਕਜੁੱਟ ਹੋ ਕੇ ਲੋਕ ਭਲਾਈ ਦੇ ਕੰਮਾਂ ਵਿਚ ਡਟਣ ਦਾ ਸੱਦਾ ਦਿੱਤਾ। ਸਹਿ-ਇੰਚਾਰਜ ਰਵਿੰਦਰ ਡਾਲਵੀ ਅਤੇ ਹੋਰ ਸੀਨੀਅਰ ਲੀਡਰਾਂ ਨੇ ਵਰਕਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਹਰ ਵਰਕਰ ਦਾ ਬਣਦਾ ਮਾਣ-ਸਤਿਕਾਰ ਹਰ ਹਾਲਤ ਵਿਚ ਬਰਕਰਾਰ ਰੱਖਿਆ ਜਾਵੇਗਾ। ਇਸ ਮੌਕੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪ੍ਰੋਗਰਾਮ ਦੌਰਾਨ ਖੇਤਰ ਦੇ ਵੱਡੀ ਗਿਣਤੀ ਪਤਵੰਤੇ ਸੱਜਣ, ਸੀਨੀਅਰ ਆਗੂ ਅਤੇ ਜੋਸ਼ੀਲੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਸੰਤ ਨਗਰ ’ਚ ਚੱਲੀ ਗੋਲੀ, ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਘਰ ਵਿਚ ਵੜ ਕੇ ਕੁੱਟਮਾਰ ਅਤੇ ਧਮਕੀਆਂ ਦੇਣ ਵਾਲੇ 14 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24