27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਅਬੋਹਰ ’ਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ : ਸੰਦੀਪ ਜਾਖੜ

ਅਬੋਹਰ, 27 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਚ ਦਿਨ-ਦਿਹਾੜੇ ਗੋਲੀਬਾਰੀ ਦੀ ਵਾਪਰੀ ਘਟਨਾ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਜਾਖੜ ਨੇ ਕਿਹਾ ਕਿ ਅਬੋਹਰ ਵਰਗੇ ਸ਼ਹਿਰ ਵਿਚ ਵੀ ਅਜਿਹੀਆਂ ਘਟਨਾਵਾਂ ਵਾਪਰਨਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 28-09-2026
ਅਬੋਹਰ, 27 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਬੋਹਰ ਵਿਚ ਦਿਨ-ਦਿਹਾੜੇ ਗੋਲੀਬਾਰੀ ਦੀ ਵਾਪਰੀ ਘਟਨਾ ਨੂੰ ਲੈ ਕੇ ਵਿਧਾਇਕ ਸੰਦੀਪ ਜਾਖੜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਜਾਖੜ ਨੇ ਕਿਹਾ ਕਿ ਅਬੋਹਰ ਵਰਗੇ ਸ਼ਹਿਰ ਵਿਚ ਵੀ ਅਜਿਹੀਆਂ ਘਟਨਾਵਾਂ ਵਾਪਰਨਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨਾਲ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੁੰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿਚ ਅਪਰਾਧੀਆਂ ਦੇ ਹੌਸਲੇ ਵਧੇ ਹੋਏ ਹਨ ਅਤੇ ਆਮ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਾਨੂੰਨ ਵਿਵਸਥਾ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਜਾਖੜ ਨੇ ਦੋਸ਼ ਲਾਇਆ ਕਿ ਸਰਕਾਰ ਕਾਨੂੰਨ ਵਿਵਸਥਾ ਨੂੰ ਸੁਧਾਰਨ ਦੀ ਬਜਾਏ ਸਿਆਸੀ ਗਤੀਵਿਧੀਆਂ ਵਿਚ ਰੁੱਝੀ ਹੋਈ ਹੈ। ਵਿਧਾਇਕ ਨੇ ਸਰਕਾਰ ’ਤੇ ਇਹ ਵੀ ਦੋਸ਼ ਲਗਾਇਆ ਕਿ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਸਿਆਸੀ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਮਨੀਸ਼ ਸਿਸੋਦੀਆ ਸਮੇਤ ‘ਆਪ’ ਆਗੂਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੇ ਤੱਤਾਂ ਨੂੰ ਕਥਿਤ ਸਿਆਸੀ ਜਾਂ ਪੁਲਿਸ ਸਰਪ੍ਰਸਤੀ ਮਿਲਣ ਦੇ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੁਰੱਖਿਅਤ ਮਾਹੌਲ ਦੀ ਉਮੀਦ ਨਾਲ ਸਰਕਾਰ ਚੁਣੀ ਸੀ ਪਰ ਮੌਜੂਦਾ ਹਾਲਾਤ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਅਬੋਹਰ ਵਿਚ ਵਾਪਰੀ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਅਤੇ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ’ਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ
Ad Position 24