27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 1 ਅਕਤੂਬਰ ਨੂੰ ਸੰਗਰੂਰ ’ਚ ਰੋਸ ਪ੍ਰਦਰਸ਼ਨ

ਫ਼ਾਜ਼ਿਲਕਾ, 27 ਸਤੰਬਰ(ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਯੂਨੀਅਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Ad Position 21
No active advertisement
ਆਪਣੀਆਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਆਗੂ। ਤਸਵੀਰ-ਪ੍ਰਦੀਪ ਕੁਮਾਰ 28-09-2026
ਫ਼ਾਜ਼ਿਲਕਾ, 27 ਸਤੰਬਰ(ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 1 ਅਕਤੂਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਯੂਨੀਅਨ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਯੂਨੀਅਨ ਦੀ ਬਲਾਕ ਪ੍ਰਧਾਨ ਸ਼ੀਲਾ ਦੇਵੀ ਫ਼ਾਜ਼ਿਲਕਾ ਨੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿਚ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਅਜੇ ਤੱਕ ਲਾਗੂ ਨਹੀਂ ਹੋਇਆ। ਉਨ੍ਹਾਂ ਦੋਸ਼ ਲਾਇਆ ਕਿ ਆਂਗਣਵਾੜੀ ਕੇਂਦਰਾਂ ਵਿਚ ਪ੍ਰਾਈਵੇਟ ਕੰਪਨੀਆਂ ਰਾਹੀਂ ਸਪਲਾਈ ਕੀਤਾ ਜਾ ਰਿਹਾ ਰਾਸ਼ਨ ਘਟੀਆ ਗੁਣਵੱਤਾ ਦਾ ਹੈ। ਯੂਨੀਅਨ ਦੀ ਮੰਗ ਹੈ ਕਿ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰਾਂ ਤਾਜ਼ਾ ਭੋਜਨ ਤਿਆਰ ਕਰਕੇ ਦਿੱਤਾ ਜਾਵੇ ਅਤੇ ਇਹ ਭੋਜਨ ਆਂਗਣਵਾੜੀ ਹੈਲਪਰਾਂ ਵਲੋਂ ਹੀ ਤਿਆਰ ਕਰਵਾਇਆ ਜਾਵੇ। ਸ਼ੀਲਾ ਦੇਵੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 1 ਅਕਤੂਬਰ ਨੂੰ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰ ਅਤੇ ਹੈਲਪਰ ਸੰਗਰੂਰ ਪਹੁੰਚ ਕੇ ਰੋਸ ਪ੍ਰਦਰਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਰਾਮ ਸ਼ਰਨਮ ਮੰਦਰ ਵਿਖੇ ਫਿਜ਼ੀਓਥੈਰੇਪੀ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਅਬੋਹਰ ’ਚ ਦਿਨ-ਦਿਹਾੜੇ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕੀਤੇ : ਸੰਦੀਪ ਜਾਖੜ
Ad Position 24