27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪਰਸਵਾਰਥ ਸਭਾ ਦੀ ਡਿਸਪੈਂਸਰੀ ’ਚ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਜਲਾਲਾਬਾਦ, 27 ਸਤੰਬਰ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਸਿਹਤ ਦੀ ਜਾਂਚ ਕਰਵਾਈ।

Ad Position 21
No active advertisement
ਪਰਸਵਾਰਥ ਸਭਾ ਦੀ ਡਿਸਪੈਂਸਰੀ ਵਿਖੇ ਲਗਾਏ ਮੈਡੀਕਲ ਚੈੱਕਅਪ ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ ਅਤੇ ਮੌਜੂਦ ਸਭਾ ਦੇ ਮੈਂਬਰ। ਅਜੀਤ ਤਸਵੀਰ 28-09-2026
ਜਲਾਲਾਬਾਦ, 27 ਸਤੰਬਰ (ਕਰਨ ਚੁਚਰਾ)-ਸਥਾਨਕ ਗਾਂਧੀ ਨਗਰ ਵਿਖੇ ਪਰਸਵਾਰਥ ਸਭਾ ਵਲੋਂ ਚਲਾਈ ਜਾ ਰਹੀ ਡਿਸਪੈਂਸਰੀ ਵਿਚ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਆਪਣੇ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਡਾ.ਓਮ ਪ੍ਰਕਾਸ਼ ਕੰਬੋਜ ਅਤੇ ਦੰਦਾਂ ਦੀ ਮਾਹਿਰ ਡਾ.ਰਕਸ਼ੰਦਾ ਵਾਟਸ ਨੇ ਮਰੀਜ਼ਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਸਿਹਤ ਸਬੰਧੀ ਲੋੜੀਂਦੀ ਸਲਾਹ ਦਿੱਤੀ। ਕੈਂਪ ਦੌਰਾਨ ਮਰੀਜ਼ਾਂ ਦੀਆਂ ਵੱਖ-ਵੱਖ ਸਿਹਤ ਸਮੱਸਿਆਵਾਂ ਦੀ ਜਾਂਚ ਕਰਨ ਦੇ ਨਾਲ-ਨਾਲ ਬਿਮਾਰੀ ਅਨੁਸਾਰ ਇਲਾਜ ਸਬੰਧੀ ਜਾਣਕਾਰੀ ਵੀ ਦਿੱਤੀ ਗਈ। ਜਾਂਚ ਉਪਰੰਤ ਲੋੜਵੰਦ ਮਰੀਜ਼ਾਂ ਨੂੰ ਪਰਸਵਾਰਥ ਸਭਾ ਵਲੋਂ ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵਿਸ਼ੇਸ਼ ਲਾਭ ਮਿਲਿਆ। ਦੰਦਾਂ ਦੀ ਮਾਹਿਰ ਡਾ.ਰਕਸ਼ੰਦਾ ਵਾਟਸ ਨੇ ਕਿਹਾ ਕਿ ਸਮੇਂ-ਸਮੇਂ ’ਤੇ ਦੰਦਾਂ ਦੀ ਜਾਂਚ ਕਰਵਾਉਣਾ ਜ਼ਰੂਰੀ ਹੈ ਤਾਂ ਜੋ ਦੰਦਾਂ ਨਾਲ ਸਬੰਧਿਤ ਬਿਮਾਰੀਆਂ ਦਾ ਸ਼ੁਰੂਆਤੀ ਪੱਧਰ ’ਤੇ ਹੀ ਪਤਾ ਲਗਾ ਕੇ ਉਚਿੱਤ ਇਲਾਜ ਕੀਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਦੰਦਾਂ ਦੀ ਸਾਫ਼-ਸਫ਼ਾਈ, ਨਿਯਮਿਤ ਬੁਰਸ਼ ਕਰਨ ਅਤੇ ਖਾਣ-ਪੀਣ ਦਾ ਵਿਸ਼ੇਸ਼ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ। ਪਰਸਵਾਰਥ ਸਭਾ ਦੇ ਮੈਂਬਰਾਂ ਨੇ ਦੱਸਿਆ ਕਿ ਸੰਸਥਾ ਵਲੋਂ ਡਿਸਪੈਂਸਰੀ ਰਾਹੀਂ ਲੋੜਵੰਦ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦਾ ਲਗਾਤਾਰ ਯਤਨ ਕੀਤਾ ਜਾ ਰਿਹਾ ਹੈ। ਭਵਿੱਖ ਵਿਚ ਵੀ ਅਜਿਹੇ ਸਿਹਤ ਜਾਂਚ ਕੈਂਪ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ। ਕੈਂਪ ਵਿਚ ਪਹੁੰਚੇ ਮਰੀਜ਼ਾਂ ਨੇ ਸਭਾ ਵਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵੀਹ ਸਾਲ ਤੋਂ ਮੰਜੇ ’ਤੇ ਦਿਨ ਕੱਟ ਰਹੀ ਅਪਾਹਜ ਹਰਬੰਸ ਕੌਰ, 2003 ਦੀ ਵੋਟਰ ਸੂਚੀ ’ਚ ਨਾਂਅ ਨਾ ਹੋਣ ਕਾਰਨ ਵੋਟ ਕੱਟੀ ਅਗਲੀ ਖ਼ਬਰ ਭਾਜਪਾ ਦੇ ਪੁਰਾਣੇ ਵਰਕਰਾਂ ਨੇ ਸੰਗਠਨ ਵਿਚ ਬਣਦਾ ਮਾਣ-ਸਨਮਾਨ ਦੇਣ ਦੀ ਚੁੱਕੀ ਮੰਗ
Ad Position 24