ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਦੀ ਕੱਚੀ ਪਟੜੀ ਅਮੀਰ ਖ਼ਾਸ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਲਾਈਟਰ ਦੀ ਲਾਟ ਨਾਲ ਅੰਦਰ ਨੂੰ ਧੂੰਆਂ ਖਿੱਚਦਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ।
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਅਮੀਰ ਖ਼ਾਸ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਦੀ ਕੱਚੀ ਪਟੜੀ ਅਮੀਰ ਖ਼ਾਸ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਲਾਈਟਰ ਦੀ ਲਾਟ ਨਾਲ ਅੰਦਰ ਨੂੰ ਧੂੰਆਂ ਖਿੱਚਦਾ ਦਿਖਾਈ ਦਿੱਤਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ। ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਸੰਤੋਖ ਸਿੰਘ ਪੁੱਤਰ ਹਿੰਮਤ ਸਿੰਘ ਵਾਸੀ ਢਾਣੀ ਬਚਨ ਸਿੰਘ ਦਾਖਲੀ ਚੱਕ ਖੀਵਾ ਥਾਣਾ ਸਦਰ ਜਲਾਲਾਬਾਦ ਦੇ ਰੂਪ ਵਿਚ ਹੋਈ ਜਿਸ ਦੇ ਸੱਜੇ ਹੱਥ ਵਿਚੋਂ ਇਕ ਲਾਈਟਰ, ਇਕ ਸਿਲਵਰ ਪੰਨੀ ਜਿਸ ’ਤੇ ਕੁੱਝ ਹੈਰੋਇਨ ਸੜੀ ਹੋਈ ਤੇ ਕੁੱਝ ਚਿਪਕੀ ਹੋਈ ਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਪਾਈਪਨੁਮਾ ਬਰਾਮਦ ਹੋਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।