ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਐਨ.ਐੱਚ.ਐੱਮ. ਕਰਮਚਾਰੀਆਂ ਨੇ ਹੜਤਾਲ ਕਰਕੇ ਕੀਤਾ ਰੋਸ ਪ੍ਰਦਰਸ਼ਨ
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਦੀ ਅਗਵਾਈ ਹੇਠ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ।
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਰਾਸ਼ਟਰੀ ਸਿਹਤ ਮਿਸ਼ਨ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਸਿਵਲ ਸਰਜਨ ਦਫ਼ਤਰ ਫ਼ਾਜ਼ਿਲਕਾ ਵਿਖੇ ਕਰਮਚਾਰੀਆਂ ਵਲੋਂ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਰਤਨਪਾਲ ਦੀ ਅਗਵਾਈ ਹੇਠ ਇਕੱਠੇ ਹੋਏ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਿਹਤ ਵਿਭਾਗ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਬਾਵਜੂਦ ਸਰਕਾਰ ਵਲੋਂ ਮੰਗਾਂ ਮੰਨਣ ਦੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ। ਉਨ੍ਹਾਂ ਐਲਾਨ ਕੀਤਾ ਕਿ ਸੰਘਰਸ਼ ਨੂੰ ਅੱਗੇ ਵਧਾਉਂਦੇ ਹੋਏ 1 ਅਕਤੂਬਰ ਨੂੰ ਰਾਜ ਭਰ ਵਿਚ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ ਤੇ 9 ਅਕਤੂਬਰ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਇਸ ਮੌਕੇ ਰਾਜੇਸ਼ ਕੁਮਾਰ, ਡਾ. ਸੁਨੀਤਾ ਕੰਬੋਜ, ਬਲਜੀਤ ਸੰਧੂ, ਜਸਪਿੰਦਰ ਕੌਰ, ਕ੍ਰਿਸ਼ਨ ਕੰਬੋਜ, ਆਕਾਸ਼ ਕੰਬੋਜ, ਕੁਲਦੀਪ ਸਿੰਘ, ਮਨਜਿੰਦਰ ਸਿੰਘ, ਮੰਜੂ ਰਾਣੀ, ਸੁਰਿੰਦਰ ਕੁਮਾਰ ਅਤੇ ਅਰਵਿੰਦ ਕੁਮਾਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।