29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸਰਹੱਦੀ ਪਿੰਡ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਮੁੱਖ ਉਦਯੋਗਪਤੀ ਤੇ ਸਮਾਜ ਸੇਵੀ ਕਰਨ ਗਿਲਹੋਤਰਾ ਵਲੋਂ ਵੱਖ-ਵੱਖ ਵਰਗਾਂ ਦੇ ਲੋਕਾਂ, ਯੂਨੀਅਨ ਆਗੂਆਂ, ਪਿੰਡਾਂ ਤੇ ਸ਼ਹਿਰ ਦੇ ਨਿਵਾਸੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਹ ਪੰਜਾਬ ਸਰਕਾਰ, ਉੱਚ ਅਧਿਕਾਰੀਆਂ ਤੇ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

Ad Position 21
No active advertisement
ਸਰਹੱਦੀ ਪਿੰਡ ਮੁਹਾਰ ਜਮਸ਼ੇਰ ਵਿਖੇ ਪਿੰਡ ਵਾਸੀਆਂ ਤੇ ਕਿਸਾਨ ਆਗੂਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਮਾਜ ਸੇਵੀ ਕਰਨ ਗਿਲਹੋਤਰਾ ਤੇ ਨਾਲ ਹਾਜ਼ਰ ਹੋਰ ਪਤਵੰਤੇ। ਅਜੀਤ ਤਸਵੀਰ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਮੁੱਖ ਉਦਯੋਗਪਤੀ ਤੇ ਸਮਾਜ ਸੇਵੀ ਕਰਨ ਗਿਲਹੋਤਰਾ ਵਲੋਂ ਵੱਖ-ਵੱਖ ਵਰਗਾਂ ਦੇ ਲੋਕਾਂ, ਯੂਨੀਅਨ ਆਗੂਆਂ, ਪਿੰਡਾਂ ਤੇ ਸ਼ਹਿਰ ਦੇ ਨਿਵਾਸੀਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਲੋਕਾਂ ਤੇ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਉਹ ਪੰਜਾਬ ਸਰਕਾਰ, ਉੱਚ ਅਧਿਕਾਰੀਆਂ ਤੇ ਕੇਂਦਰ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ। ਇਸੇ ਲੜੀ ਤਹਿਤ ਬੀਤੇ ਦਿਨ ਉਨ੍ਹਾਂ ਨੇ ਸਰਹੱਦੀ ਪਿੰਡ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ ਤੇ ਪਿੰਡ ਵਾਸੀਆਂ ਦੀਆਂ ਦਰਪੇਸ਼ ਮੁਸ਼ਕਲਾਂ ਸੁਣੀਆਂ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਇਹ ਮੁੱਦੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਕੇਂਦਰ ਸਰਕਾਰ ਕੋਲ ਚੁੱਕਣਗੇ। ਜ਼ਿਕਰਯੋਗ ਹੈ ਕਿ ਪਿੰਡ ਮੁਹਾਰ ਜਮਸ਼ੇਰ ਭਾਰਤ ਦਾ ਇੱਕੋ-ਇਕ ਅਜਿਹਾ ਸਰਹੱਦੀ ਪਿੰਡ ਹੈ, ਜੋ ਤਿੰਨ ਪਾਸਿਓਂ ਪਾਕਿਸਤਾਨ ਨਾਲ ਘਿਰਿਆ ਹੋਇਆ ਹੈ। ਇਸ ਦੇ ਦੋ ਪਾਸੇ ਸਤਲੁਜ ਦਰਿਆ ਵਗਦਾ ਹੈ। ਦੱਖਣ ਦਿਸ਼ਾ ਵਲੋਂ ਹੀ ਇਹ ਪਿੰਡ ਭਾਰਤ ਦੇ ਬਾਕੀ ਹਿੱਸੇ ਨਾਲ ਜੁੜਿਆ ਹੋਇਆ ਹੈ। ਸਤਲੁਜ ਦੇ ਕੰਢੇ ਬੀ.ਐੱਸ.ਐੱਫ. ਦੀ ਚੌਕੀ ਸਥਾਪਿਤ ਹੈ ਜਿੱਥੇ ਆਉਣ-ਜਾਣ ਵਾਲੇ ਹਰ ਨਿਵਾਸੀ ਦੀ ਐਂਟਰੀ ਰਜਿਸਟਰ ’ਚ ਦਰਜ ਹੁੰਦੀ ਹੈ ਤੇ ਤਲਾਸ਼ੀ ਲਈ ਜਾਂਦੀ ਹੈ। ਫ਼ਸਲ ਦੀ ਬਿਜਾਈ ਤੋਂ ਲੈ ਕੇ ਕਟਾਈ ਤੱਕ ਦਾ ਸਾਰਾ ਕੰਮ ਬੀ.ਐੱਸ.ਐੱਫ. ਦੀ ਨਿਗਰਾਨੀ ਹੇਠ ਹੁੰਦਾ ਹੈ ਜਿਸ ਕਾਰਨ ਕਿਸਾਨਾਂ ਨੂੰ ਆਪਣੀ ਖੇਤੀ ਦੀ ਦੇਖਭਾਲ ਲਈ ਪੂਰਾ ਸਮਾਂ ਵੀ ਨਹੀਂ ਮਿਲਦਾ। ਸਰਹੱਦ ’ਤੇ ਮਾੜੀ ਜਿਹੀ ਹਲਚਲ ਜਾਂ ਤਣਾਅ ਦੀ ਸਥਿਤੀ ਵਿਚ ਪਿੰਡ ਵਾਸੀਆਂ ਨੂੰ ਉੱਜੜਨ ਦੇ ਡਰ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਵਲੋਂ ਪਿਛਲੇ ਦਿਨੀਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਪਿੰਡ ਦੀ ਦਰਦਨਾਕ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ ਜਿਸ ’ਤੇ ਰਾਜਪਾਲ ਨੇ ਜਲਦ ਪਿੰਡ ਵਾਸੀਆਂ ਨਾਲ ਬੈਠਕ ਕਰਨ ਦਾ ਭਰੋਸਾ ਦਿੱਤਾ ਸੀ। ਕਰਨ ਗਿਲਹੋਤਰਾ ਨੇ ਪਿੰਡ ਵਾਸੀਆਂ ਦੀ ਆਪਬੀਤੀ ਸੁਣਨ ਤੋਂ ਬਾਅਦ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੀ ਬੈਠਕ ਪੰਜਾਬ ਦੇ ਰਾਜਪਾਲ ਤੇ ਬੀ.ਐੱਸ.ਐੱਫ. ਦੇ ਡਾਇਰੈਕਟਰ ਜਨਰਲ ਨਾਲ ਕਰਵਾ ਕੇ ਸਮੱਸਿਆਵਾਂ ਦਾ ਪੱਕਾ ਹੱਲ ਲੱਭਣ ਦੀ ਕੋਸ਼ਿਸ਼ ਕਰਨਗੇ। ਇਸ ਮੌਕੇ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਸੰਧੂ, ਸੂਬਾ ਕਮੇਟੀ ਮੈਂਬਰ ਸ਼ਾਮ ਲਾਲ ਕੰਬੋਜ, ਮੀਡੀਆ ਇੰਚਾਰਜ ਲਵਪ੍ਰੀਤ ਕੰਬੋਜ, ਬਲਾਕ ਪ੍ਰਧਾਨ ਬਸ਼ੀਰ ਸਿੰਘ, ਸਕੱਤਰ ਰਣਜੀਤ ਸਿੰਘ ਰਿਸ਼ੂ, ਸੋਹਣ ਸਿੰਘ, ਵਸਣ ਸਿੰਘ, ਸਰਪੰਚ ਵੀਰ ਸਿੰਘ ਤੇ ਸਮੁੱਚੀ ਪੰਚਾਇਤ, ਸਰਪੰਚ ਸਵਰਨ ਸਿੰਘ, ਸਰਪੰਚ ਗੁਰਚਰਨ ਸਿੰਘ, ਸਾਬਕਾ ਚੇਅਰਮੈਨ ਪਰਮਜੀਤ ਸਿੰਘ, ਕਿਸਾਨ ਆਗੂ ਧੀਰਾ ਬਰਾੜ, ਰਾਣਾ ਘੁਰਕਾਂ ਤੇ ਹੋਰ ਪ੍ਰਮੁੱਖ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਦਾਨੀ ਸੱਜਣ ਦੇ ਸਹਿਯੋਗ ਨਾਲ ਭਰੀ ਪੂਰੇ ਸਾਲ ਦੀ ਫ਼ੀਸ, ਸਰਸਵਤੀ ਕਾਲਜ ’ਚ ਜੀ.ਐਨ.ਐੱਮ. ਕੋਰਸ ’ਚ ਕਰਵਾਇਆ ਦਾਖਲਾ
Ad Position 24