ਉਪਵੈਦ ਯੂਨੀਅਨ ਨੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ
ਮੰਡੀ ਰੋੜਾਂਵਾਲੀ, 28 ਸਤੰਬਰ (ਮਨਜੀਤ ਸਿੰਘ ਬਰਾੜ)- ਉਪਵੈਦ ਦਾ ਡਿਪਲੋਮਾ ਕਰਕੇ ਪਿਛਲੇ 11 ਸਾਲਾਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਬੇਰੁਜ਼ਗਾਰ ਉਪਵੈਦਾਂ ਵਲੋਂ ਸਰਕਾਰ ਵਲੋਂ ਪੋਸਟਾਂ ਨਾ ਕੱਢਣ ਕਾਰਨ ਬੀਤੇ ਕੱਲ੍ਹ ਸਿਹਤ ਮੰਤਰੀ ਬਲਵੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਵੀ ਕੁਮਾਰ ਸਹੀਵਾਲਾ ਨੇ ਦੱਸਿਆ ਕਿ ਘਿਰਾਓ ਦੌਰਾਨ ਤਹਿਸੀਲਦਾਰ ਪਟਿਆਲਾ ਗਗਨਦੀਪ ਸਿੰਘ ਵਲੋਂ ਉਨ੍ਹਾਂ ਨੂੰ ਲਿਖਤੀ ਵਿਸ਼ਵਾਸ ਦੁਆਉਂਦਿਆਂ ਕਿਹਾ ਕਿ ਉਨ੍ਹਾਂ ਦੀ 1 ਅਕਤੂਬਰ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਈ ਜਾਵੇਗੀ ਤੇ ਜਲਦੀ ਹੀ ਪੋਸਟਾਂ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ।
ਮੰਡੀ ਰੋੜਾਂਵਾਲੀ, 28 ਸਤੰਬਰ (ਮਨਜੀਤ ਸਿੰਘ ਬਰਾੜ)- ਉਪਵੈਦ ਦਾ ਡਿਪਲੋਮਾ ਕਰਕੇ ਪਿਛਲੇ 11 ਸਾਲਾਂ ਤੋਂ ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਬੇਰੁਜ਼ਗਾਰ ਉਪਵੈਦਾਂ ਵਲੋਂ ਸਰਕਾਰ ਵਲੋਂ ਪੋਸਟਾਂ ਨਾ ਕੱਢਣ ਕਾਰਨ ਬੀਤੇ ਕੱਲ੍ਹ ਸਿਹਤ ਮੰਤਰੀ ਬਲਵੀਰ ਸਿੰਘ ਦੀ ਕੋਠੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਵੀ ਕੁਮਾਰ ਸਹੀਵਾਲਾ ਨੇ ਦੱਸਿਆ ਕਿ ਘਿਰਾਓ ਦੌਰਾਨ ਤਹਿਸੀਲਦਾਰ ਪਟਿਆਲਾ ਗਗਨਦੀਪ ਸਿੰਘ ਵਲੋਂ ਉਨ੍ਹਾਂ ਨੂੰ ਲਿਖਤੀ ਵਿਸ਼ਵਾਸ ਦੁਆਉਂਦਿਆਂ ਕਿਹਾ ਕਿ ਉਨ੍ਹਾਂ ਦੀ 1 ਅਕਤੂਬਰ ਨੂੰ ਸਿਹਤ ਮੰਤਰੀ ਬਲਵੀਰ ਸਿੰਘ ਨਾਲ ਪੈਨਲ ਮੀਟਿੰਗ ਕਰਵਾਈ ਜਾਵੇਗੀ ਤੇ ਜਲਦੀ ਹੀ ਪੋਸਟਾਂ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਿਹਤ ਮੰਤਰੀ ਪੈਨਲ ਮੀਟਿੰਗ ਦੌਰਾਨ ਪੋਸਟਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਫ਼ੈਸਲਾ ਨਹੀਂ ਲੈਂਦੇ ਤਾਂ ਆਉਣ ਵਾਲੇ ਦਿਨਾਂ ਵਿਚ ਯੂਨੀਅਨ ਸਿਹਤ ਮੰਤਰੀ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਥੂਹੀ, ਮੀਤ ਪ੍ਰਧਾਨ ਰਵਿੰਦਰ ਸਿੰਘ ਘੱਗਾ, ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਬਠਿੰਡਾ, ਸੁਮਨ, ਜੋਤੀ ਰਾਣੀ, ਰਿੰਪੀ ਰਾਣੀ ਆਦਿ ਅਹੁਦੇਦਾਰ ਹਾਜ਼ਰ ਸਨ।