29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਬੱਲੂਆਣਾ ਵਿਖੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਹੈਲਥ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ

ਬੱਲੂਆਣਾ, 28 ਸਤੰਬਰ (ਜਸਮੇਲ ਸਿੰਘ ਢਿੱਲੋਂ)- ਮਾਨ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੇ ਜਾ ਰਹੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਬੱਲੂਆਣਾ ਵਿਖੇ ਹੈਲਥ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਤੇ ਮੌਜੂਦਾ ਸਰਪੰਚ ਭਜਨ ਲਾਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਪਿੰਡ ਦੇ ਕਮਿਊਨਿਟੀ ਹਾਲ ਵਿਖੇ ਇਨ੍ਹਾਂ ਕਾਰਡਾਂ ਦੀ ਵੰਡ ਸ਼ੁਰੂ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 29-09-2026
ਬੱਲੂਆਣਾ, 28 ਸਤੰਬਰ (ਜਸਮੇਲ ਸਿੰਘ ਢਿੱਲੋਂ)- ਮਾਨ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਦਿੱਤੇ ਜਾ ਰਹੇ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਬੱਲੂਆਣਾ ਵਿਖੇ ਹੈਲਥ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੇ ਹਲਕਾ ਬੱਲੂਆਣਾ ਮੀਡੀਆ ਵਿੰਗ ਦੇ ਵਾਈਸ ਕੋਆਰਡੀਨੇਟਰ ਤੇ ਮੌਜੂਦਾ ਸਰਪੰਚ ਭਜਨ ਲਾਲ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਪਿੰਡ ਦੇ ਕਮਿਊਨਿਟੀ ਹਾਲ ਵਿਖੇ ਇਨ੍ਹਾਂ ਕਾਰਡਾਂ ਦੀ ਵੰਡ ਸ਼ੁਰੂ ਕਰਵਾਈ ਗਈ। ਸਰਪੰਚ ਭਜਨ ਲਾਲ ਨੇ ਮਾਨ ਸਰਕਾਰ ਦੀ ਇਸ ਨਿਵੇਕਲੀ ਅਤੇ ਲੋਕ-ਹਿਤ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ। ਸਰਪੰਚ ਭਜਨ ਲਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਬੱਲੂਆਣਾ ਹੈਲਥ ਸੈਂਟਰ ਦੇ ਵਰਕਰਾਂ ਵਲੋਂ 700 ਤੋਂ ਵੱਧ ਬਣ ਕੇ ਆ ਚੁੱਕੇ ਹੈਲਥ ਕਾਰਡ ਘਰ-ਘਰ ਪਹੁੰਚਾਏ ਜਾਣਗੇ। ਇਸ ਮੌਕੇ ਬਲਾਕ ਸੰਮਤੀ ਮੈਂਬਰ ਮੁਨਸ਼ੀ ਰਾਮ, ਵੀ.ਡੀ.ਸੀ. ਮੈਂਬਰ ਰਾਧੇ ਸ਼ਾਮ, ਪੰਡਿਤ ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਵਲ ਸੁਖੀਜਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੱਤਰ ਨਿਯੁਕਤ ਅਗਲੀ ਖ਼ਬਰ ਦਿੱਲੀ ਪਬਲਿਕ ਸਕੂਲ ਅਬੋਹਰ ਨੇ ਇੰਟਰ ਦਿੱਲੀ ਪਬਲਿਕ ਸਕੂਲ ਜ਼ੋਨ-1 ਬਾਸਕਟਬਾਲ ਚੈਂਪੀਅਨਸ਼ਿਪ ’ਚ ਲਹਿਰਾਇਆ ਜਿੱਤ ਦਾ ਝੰਡਾ
Ad Position 24