ਸੱਚਖੰਡ ਕਾਨਵੈਂਟ ਸਕੂਲ ’ਚ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
ਅਬੋਹਰ, 28 ਸਤੰਬਰ (ਵਿਵੇਕ ਹੂੜੀਆ) - ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ, ਸੰਘਰਸ਼, ਉੱਚੇ ਵਿਚਾਰਾਂ ਤੇ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ’ ਤੇ ਆਪਣੇ ਵਿਚਾਰ ਤੇ ਭਾਸ਼ਣ ਪੇਸ਼ ਕੀਤੇ।
ਅਬੋਹਰ, 28 ਸਤੰਬਰ (ਵਿਵੇਕ ਹੂੜੀਆ) - ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ, ਸੰਘਰਸ਼, ਉੱਚੇ ਵਿਚਾਰਾਂ ਤੇ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ’ ਤੇ ਆਪਣੇ ਵਿਚਾਰ ਤੇ ਭਾਸ਼ਣ ਪੇਸ਼ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਦਲੇਰੀ, ਨਿਡਰਤਾ ਤੇ ਦੇਸ਼ ਪ੍ਰੇਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਦਾ ਜੀਵਨ ਅੱਜ ਵੀ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੀ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਸਾਹਸ, ਤਿਆਗ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਦੇ ਡਾਇਰੈਕਟਰ ਕੁਲਤਾਰਾ ਅਸ਼ੋਕ ਅਹੂਜਾ ਨੇ ਵੀ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।