ਪਿੰਡ-ਪਿੰਡ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡੀ.ਸੀ. ਦੀ ਅਗਵਾਈ ਹੇਠ ਮੀਟਿੰਗ
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ, ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਕੋਆਰਡੀਨੇਟਰਾਂ, ਸਮੂਹ ਬੀ. ਡੀ.
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ, ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਕੋਆਰਡੀਨੇਟਰਾਂ, ਸਮੂਹ ਬੀ.ਡੀ.ਪੀ.ਓਜ, ਨਸ਼ਾ ਛੁਡਾਊ ਕੇਂਦਰਾਂ ਦੇ ਮੈਡੀਕਲ ਸਟਾਫ਼ ਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਰ ਪਿੰਡ ਵਿਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਸਬੰਧੀ ਤਿਆਰੀਆਂ, ਪ੍ਰਚਾਰ, ਫ਼ੰਡਾਂ ਦੀ ਵਿਵਸਥਾ ਤੇ ਪਿੰਡ-ਵਾਰ ਮੀਟਿੰਗਾਂ ਕਰਵਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਪਿੰਡ ਪੱਧਰ ਤੱਕ ਲਿਜਾਉਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਮੁਕਾਬਲਾ ਸਿਰਫ਼ ਸਰਕਾਰੀ ਵਿਭਾਗਾਂ ਦੇ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ, ਐੱਸ.ਪੀ ਰਾਕੇਸ਼ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।