ਪੂਰੇ ਪੰਜਾਬ ’ਚ ਅਜਿਹੀਆਂ ਘਟਨਾਵਾਂ ਦੀ ਸਮੀਖਿਆ ਕਰਕੇ ਨਾਗਰਿਕਾਂ ਦੀ ਸੁਰੱਖਿਆ ਲਈ ਠੋਸ ਨੀਤੀ ਬਣਾਉਣ ਦੀ ਕੀਤੀ ਮੰਗ
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਸੰਤ ਨਗਰ ਇਲਾਕੇ ਵਿਚ ਨੌਜਵਾਨ ਅਜੈ ’ਤੇ ਹੋਏ ਕਥਿਤ ਜਾਨਲੇਵਾ ਹਮਲੇ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈੱਲ ਦੇ ਸੂਬਾ ਕੋ-ਕਨਵੀਨਰ ਐਡਵੋਕੇਟ ਅਮਿੱਤ ਅਸੀਜਾ ਬਾਵਾ ਨੇ ਪੰਜਾਬ ਸਰਕਾਰ ਤੋਂ ਮਾਮਲੇ ਵਿਚ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਅਮਿੱਤ ਅਸੀਜਾ ਬਾਵਾ ਨੇ ਕਿਹਾ ਕਿ ਸੰਤ ਨਗਰ ਇਲਾਕੇ ਵਿਚ ਨੌਜਵਾਨ ਅਜੈ ’ਤੇ ਪਿਸਤੌਲ ਨਾਲ ਗੋਲੀ ਚਲਾ ਕੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਘਟਨਾ ਬੇਹੱਦ ਚਿੰਤਾਜਨਕ ਹੈ।
ਐ
ਐਡਵੋਕੇਟ ਅਮਿਤ ਅਸੀਜਾ ਬਾਵਾ
29-09-2026
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਅਬੋਹਰ ਦੇ ਸੰਤ ਨਗਰ ਇਲਾਕੇ ਵਿਚ ਨੌਜਵਾਨ ਅਜੈ ’ਤੇ ਹੋਏ ਕਥਿਤ ਜਾਨਲੇਵਾ ਹਮਲੇ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮਨੁੱਖੀ ਅਧਿਕਾਰ ਸੈੱਲ ਦੇ ਸੂਬਾ ਕੋ-ਕਨਵੀਨਰ ਐਡਵੋਕੇਟ ਅਮਿੱਤ ਅਸੀਜਾ ਬਾਵਾ ਨੇ ਪੰਜਾਬ ਸਰਕਾਰ ਤੋਂ ਮਾਮਲੇ ਵਿਚ ਸਖ਼ਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਅਮਿੱਤ ਅਸੀਜਾ ਬਾਵਾ ਨੇ ਕਿਹਾ ਕਿ ਸੰਤ ਨਗਰ ਇਲਾਕੇ ਵਿਚ ਨੌਜਵਾਨ ਅਜੈ ’ਤੇ ਪਿਸਤੌਲ ਨਾਲ ਗੋਲੀ ਚਲਾ ਕੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਘਟਨਾ ਬੇਹੱਦ ਚਿੰਤਾਜਨਕ ਹੈ। ਹਮਲੇ ਵਿਚ ਜ਼ਖ਼ਮੀ ਹੋਏ ਨੌਜਵਾਨ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਇਲਾਜ ਲਈ ਬਾਹਰ ਰੈਫ਼ਰ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਸੰਤ ਨਗਰ ਸਮੇਤ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਹੋਣਾ ਸੁਭਾਵਿਕ ਹੈ। ਐਡਵੋਕੇਟ ਅਸੀਜਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਿਰਫ਼ ਇਸ ਇਕ ਘਟਨਾ ਤੱਕ ਸੀਮਤ ਨਾ ਰਹਿੰਦੇ ਹੋਏ ਅਬੋਹਰ ਵਿਚ ਕਾਨੂੰਨ-ਵਿਵਸਥਾ ਤੇ ਜਨਤਕ ਸੁਰੱਖਿਆ ਨਾਲ ਜੁੜੀਆਂ ਚਿੰਤਾਵਾਂ ਦੀ ਸਮੀਖਿਆ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਪੰਜਾਬ ਵਿਚ ਹਾਲ ਹੀ ਦੇ ਸਮੇਂ ਦੌਰਾਨ ਸਾਹਮਣੇ ਆਈਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਵੀ ਅਧਿਐਨ ਕੀਤਾ ਜਾਵੇ ਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਤੇ ਪ੍ਰਭਾਵਸ਼ਾਲੀ ਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਸਥਾਨਕ ਨਾਗਰਿਕਾਂ ਨਾਲ ਤਾਲਮੇਲ ਕਰਕੇ ਅਜਿਹੇ ਸਥਾਨਾਂ ਦੀ ਪਛਾਣ ਕਰਨੀ ਚਾਹੀਦੀ ਹੈ, ਜਿੱਥੇ ਅਪਰਾਧਿਕ ਘਟਨਾਵਾਂ ਵਾਪਰਨ ਦੀ ਸੰਭਾਵਨਾ ਵਧੇਰੇ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਲੈ ਕੇ ਸਰਕਾਰ ਵਲੋਂ ਚੁੱਕੇ ਗਏ ਕਦਮਾਂ ਤੇ ਇਸ ਮਾਮਲੇ ਵਿਚ ਕੀਤੀ ਗਈ ਕਾਰਵਾਈ ਦੀ ਸਥਿਤੀ ਬਾਰੇ ਜਨਤਾ ਨੂੰ ਜਾਣੂ ਕਰਵਾਉਣਾ ਵੀ ਜ਼ਰੂਰੀ ਹੈ ਤਾਂ ਜੋ ਕਾਨੂੰਨ ਦੇ ਰਾਜ ਵਿਚ ਆਮ ਨਾਗਰਿਕਾਂ ਦਾ ਭਰੋਸਾ ਮਜ਼ਬੂਤ ਹੋ ਸਕੇ।