28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬੀ.ਐੱਡ. ਦੇ ਸ਼ਾਨਦਾਰ ਨਤੀਜੇ ਨੇ ਵਧਾਇਆ ਡੀ.ਏ.ਵੀ. ਕਾਲਜ ਫ਼ਾਜ਼ਿਲਕਾ ਦਾ ਮਾਣ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਡੀ. ਏ.

Ad Position 21
No active advertisement
ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਫ਼ਾਜ਼ਿਲਕਾ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਤੇ ਗੁਣਵੱਤਾ-ਭਰਪੂਰ ਅਧਿਆਪਕ ਸਿੱਖਿਆ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਬੀ.ਐੱਡ. ਸੈਸ਼ਨ 2025–27 ਦੇ ਦੂਜੇ ਸਮੈਸਟਰ ਦੇ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਦਰਜ ਕੀਤੀ ਹੈ। 25 ਸਤੰਬਰ ਨੂੰ ਐਲਾਨੇ ਇਸ ਨਤੀਜੇ ਵਿਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਪ੍ਰੀਖਿਆ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਨਤੀਜੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਬਿਹਤਰੀਨ ਅੰਕ ਹਾਸਲ ਕਰਦਿਆਂ ਮੱਲ੍ਹਾਂ ਮਾਰੀਆਂ ਹਨ। ਖਿਲਨ ਪੁੱਤਰੀ ਓਮ ਪ੍ਰਕਾਸ਼ ਨੇ 450 ਅੰਕਾਂ ਵਿਚੋਂ 385 ਅੰਕ ਪ੍ਰਾਪਤ ਕਰ ਪਹਿਲਾ, ਮਨੀਸ਼ਾ ਪੁੱਤਰੀ ਮੰਗਤ ਰਾਮ ਨੇ 365 ਅੰਕ ਹਾਸਲ ਕਰਕੇ ਦੂਜਾ ਸਥਾਨ, ਖ਼ੁਸ਼ੀ ਡੋਡਾ ਪੁੱਤਰੀ ਸੁਨੀਲ ਕੁਮਾਰ ਨੇ 364 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਖ਼ੁਸ਼ਬੂ ਪੁੱਤਰੀ ਦਿਨੇਸ਼ ਕੁਮਾਰ ਨੇ 362 ਅੰਕ ਪ੍ਰਾਪਤ ਕਰਕੇ ਚੌਥਾ ਸਥਾਨ ਤੇ ਗੀਤਿਕਾ ਪੁੱਤਰੀ ਰਵਿੰਦਰ ਕੁਮਾਰ ਨੇ 36 0 ਅੰਕ ਹਾਸਲ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ.ਅਨੁਰਾਗ ਅਸੀਜਾ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ। ਡਾ. ਅਨੁਰਾਗ ਅਸੀਜਾ ਨੇ ਕਿਹਾ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿਚ ਗੁਣਵੱਤਾ, ਸੰਸਕਾਰ ਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਪ੍ਰਮੁੱਖਤਾ ਦੇਣਾ ਕਾਲਜ ਦੀ ਮੁੱਖ ਵਚਨਬੱਧਤਾ ਹੈ। ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ, ਫ਼ਾਜ਼ਿਲਕਾ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਨਵੀਆਂ ਉਚਾਈਆਂ ਛੂਹਣ ਤੇ ਵਿਦਿਆਰਥੀਆਂ ਨੂੰ ਉੱਤਮ ਅਧਿਆਪਕ ਬਣਾਉਣ ਦੇ ਆਪਣੇ ਉਦੇਸ਼ ਪ੍ਰਤੀ ਪੂਰੀ ਤਰ੍ਹਾਂ ਸਮਰਪਿਤ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਆਪਸੀ ਰੰਜਿਸ਼ ਕਾਰਨ ਘਟਨਾ ਨੂੰ ਦਿੱਤਾ ਗਿਆ ਅੰਜਾਮ- ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਬੂਲ ਸ਼ਾਹ ਖੁੱਬਣ ਦੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਮੁਹਿੰਮ
Ad Position 24