ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਹਫ਼ਤਾਵਾਰੀ ਮੀਟਿੰਗ
ਮੱਖੂ, 28 ਸਤੰਬਰ (ਕੁਲਵਿੰਦਰ ਸਿੰਘ)- ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਅਨ ਦੀ ਮੀਟਿੰਗ ਮੱਖੂ ਦੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ ਜਿਸ ਦੌਰਾਨ ਸੂਬਾ, ਜ਼ਿਲ੍ਹਾ, ਬਲਾਕ, ਇਕਾਈ, ਪੱਧਰੀ ਆਗੂ ਤੇ ਵਰਕਰਾਂ ਨੇ ਆਪਣੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਵੱਡੇ ਪੱਧਰ ’ਤੇ ਝੋਨੇ ਦੀ ਫ਼ਸਲ ਮੰਡੀਆਂ ਵਿਚ ਪਹੁੰਚ ਚੁੱਕੀ ਹੈ ਪਰ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਅਜੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ।
ਮੱਖੂ, 28 ਸਤੰਬਰ (ਕੁਲਵਿੰਦਰ ਸਿੰਘ)- ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਅਨ ਦੀ ਮੀਟਿੰਗ ਮੱਖੂ ਦੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬਾਠਾਂ ਵਾਲਾ ਮੱਖੂ ਵਿਖੇ ਹੋਈ ਜਿਸ ਦੌਰਾਨ ਸੂਬਾ, ਜ਼ਿਲ੍ਹਾ, ਬਲਾਕ, ਇਕਾਈ, ਪੱਧਰੀ ਆਗੂ ਤੇ ਵਰਕਰਾਂ ਨੇ ਆਪਣੀ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਵੱਡੇ ਪੱਧਰ ’ਤੇ ਝੋਨੇ ਦੀ ਫ਼ਸਲ ਮੰਡੀਆਂ ਵਿਚ ਪਹੁੰਚ ਚੁੱਕੀ ਹੈ ਪਰ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਅਜੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ 1 ਅਕਤੂਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਜਾਵੇ। ਕਿਸਾਨ ਆਗੂਆਂ ਵਲੋਂ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਆਦੇਸ਼ਾਂ ਮੁਤਾਬਿਕ ਯੂਨੀਅਨ ’ਚ ਵਧੀਆ ਸੇਵਾਵਾਂ ਨਿਭਾ ਰਹੇ ਨੰਬਰਦਾਰ ਕੁਲਦੀਪ ਸਿੰਘ ਕਾਲੂ ਮੰਡਾਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸੀਨੀਅਰ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਨਿਸ਼ਾਨ ਸਿੰਘ ਗਿੱਲ ਫ਼ੌਜੀ ਸ਼ੀਂਹਾਂਪਾੜੀ ਤੋਂ ਇਲਾਵਾ ਪਰਗਟ ਸਿੰਘ ਲਹਿਰਾ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰ, ਜਰਨੈਲ ਸਿੰਘ ਕੈਨੇਡੀਅਨ ਵਰ੍ਹਿਆ ਸੂਬਾ ਮੀਤ ਪ੍ਰਧਾਨ,ਧਰਮ ਸਿੰਘ ਸੂਬਾ ਮੀਤ ਪ੍ਰਧਾਨ, ਮਲਕੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਕੁਲਦੀਪ ਸਿੰਘ ਨੰਬਰਦਾਰ ਜ਼ਿਲ੍ਹਾ ਮੀਤ ਪ੍ਰਧਾਨ, ਸੁਰਿੰਦਰ ਸਿੰਘ ਪੀਰ ਮੁਹੰਮਦ ਜ਼ਿਲ੍ਹਾ ਮੀਤ ਪ੍ਰਧਾਨ, ਨਸੀਬ ਸਿੰਘ ਸੰਧੂ ਗੱਟਾ ਬਲਾਕ ਖਜ਼ਾਨਚੀ, ਨਿਰਵੈਲ ਸਿੰਘ ਮਰਹਾਣਾ, ਵੀਰ ਸਿੰਘ ਮਰਹਾਣਾ, ਕਸ਼ਮੀਰ ਸਿੰਘ ਕੋਰ ਕਮੇਟੀ ਮੈਂਬਰ, ਦਵਿੰਦਰ ਸਿੰਘ ਮਰਹਾਣਾ, ਗੁਰਦੇਵ ਸਿੰਘ ਨੰਗਲ, ਮਨਜੀਤ ਸਿੰਘ, ਦਰਸ਼ਨ ਸਿੰਘ ਚੁਰੀਆਂ, ਇੰਦਰਜੀਤ ਸਿੰਘ ਚਾਂਬ, ਮੁਖ਼ਤਿਆਰ ਸਿੰਘ, ਸੁਖਵਿੰਦਰ ਸਿੰਘ ਪੱਪੂ, ਇਕਬਾਲ ਸਿੰਘ ਕੁਸੂਵਾਲਾ, ਪ੍ਰੀਤਮ ਸਿੰਘ ਕਸੂਵਾਲਾ, ਗੁਰਦਿਆਲ ਸਿੰਘ ਕਿਲੀ ਬੋਦਲਾ, ਗੁਰਨਾਮ ਸਿੰਘ ਕਿਲੀ ਬੋਦਲਾ ਆਦਿ ਕਿਸਾਨ ਸਨ।