ਨਸ਼ਾ ਕਰਨ ਵਾਲੇ ਵਿਅਕਤੀ ਨੂੰ ਕੀਤਾ ਕਾਬੂ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਬਾਰਡਰ ਰੋਡ ਪਿੰਡ ਕਰਨੀ ਖੇੜਾ ਸੇਮ-ਨਾਲ਼ਾ ਪੁਲ ਨੇੜੇ ਪੁੱਜੀ ਤਾਂ ਝਾੜੀਆਂ ਕੋਲ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ।
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ਾ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਵਿਚ ਬਾਰਡਰ ਰੋਡ ਪਿੰਡ ਕਰਨੀ ਖੇੜਾ ਸੇਮ-ਨਾਲ਼ਾ ਪੁਲ ਨੇੜੇ ਪੁੱਜੀ ਤਾਂ ਝਾੜੀਆਂ ਕੋਲ ਇਕ ਨੌਜਵਾਨ ਨਸ਼ਾ ਕਰਦਾ ਦਿਖਾਈ ਦਿੱਤਾ। ਪੁਲਿਸ ਵਲੋਂ ਕੁਲਦੀਪ ਸਿੰਘ ਪੁੱਤਰ ਬਿੱਲੂ ਸਿੰਘ ਵਾਸੀ ਪਿੰਡ ਆਵਾ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ ਲਾਈਟਰ, ਪੰਨੀ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।