ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੀਲ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਸਜਰਾਣਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 23 ਸਤੰਬਰ ਨੂੰ ਉਹ ਆਪਣੀ ਪਤਨੀ ਦੇ ਇਲਾਜ ਦੇ ਸਬੰਧ ਵਿਚ ਅਨਮੋਲ ਗਰੋਵਰ ਹਸਪਤਾਲ ਫ਼ਾਜ਼ਿਲਕਾ ਵਿਚ ਮੌਜੂਦ ਸੀ ਤਾਂ ਸੁੰਦਰ ਉਰਫ਼ ਸੰਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਫ਼ਤਿਹਪੁਰ ਢਾਣੀਆਂ, ਸੁਖਵੀਰ ਸਿੰਘ ਪੁੱਤਰ ਬੌਬੀ ਵਾਸੀ ਘੱਲੂ, ਮਲਕੀਤ ਸਿੰਘ ਵਾਸੀ ਕਮਾਲ ਵਾਲਾ, ਗੋਰੂ ਪੁੱਤਰ ਮਲਕੀਤ ਸਿੰਘ, ਬੱਬੂ ਸਿੰਘ ਪੁੱਤਰ ਕਰਨੈਲ ਸਿੰਘ, ਰਾਕੇਸ਼ ਕੁਮਾਰ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਢਾਣੀ ਮਾਸ਼ੀ ਰਾਮ ਲਾਹੋਰੀਆ (ਸਜਰਾਣਾ) ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ।
ਅਜੀਤ ਡੈਸਕ
30-09-2026