ਰਾਜਪਾਲ ਕਟਾਰੀਆ ਦੀ ਅਗਵਾਈ ਅਤੇ ਕਰਨ ਗਿਲਹੋਤਰਾ ਦੀ ਸਰਪ੍ਰਸਤੀ ਹੇਠ ਵਫ਼ਦ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਸਰਪ੍ਰਸਤੀ ਹੇਠ ‘ਸ਼ਹੀਦਾਂ ਦੀ ਸਮਾਧ ਆਸਿਫ਼ਵਾਲਾ’ ਦੇ ਇਕ ਵਫ਼ਦ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਰਾਸ਼ਟਰਪਤੀ ਨੂੰ ਦਸੰਬਰ ਮਹੀਨੇ ਫ਼ਾਜ਼ਿਲਕਾ ਦੇ ਆਸਿਫ਼ਵਾਲਾ ਵਿਖੇ ਹੋਣ ਵਾਲੇ ਸਾਲਾਨਾ ਸ਼ਹੀਦੀ ਦਿਹਾੜੇ ਸਮਾਗਮ ਵਿਚ ਸ਼ਾਮਲ ਹੋਣ ਦਾ ਰਸਮੀ ਸੱਦਾ ਦਿੱਤਾ।
ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪ੍ਰਧਾਨਗੀ ਅਤੇ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਸਰਪ੍ਰਸਤੀ ਹੇਠ ‘ਸ਼ਹੀਦਾਂ ਦੀ ਸਮਾਧ ਆਸਿਫ਼ਵਾਲਾ’ ਦੇ ਇਕ ਵਫ਼ਦ ਨੇ ਨਵੀਂ ਦਿੱਲੀ ਵਿਖੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਰਾਸ਼ਟਰਪਤੀ ਨੂੰ ਦਸੰਬਰ ਮਹੀਨੇ ਫ਼ਾਜ਼ਿਲਕਾ ਦੇ ਆਸਿਫ਼ਵਾਲਾ ਵਿਖੇ ਹੋਣ ਵਾਲੇ ਸਾਲਾਨਾ ਸ਼ਹੀਦੀ ਦਿਹਾੜੇ ਸਮਾਗਮ ਵਿਚ ਸ਼ਾਮਲ ਹੋਣ ਦਾ ਰਸਮੀ ਸੱਦਾ ਦਿੱਤਾ। ਵਫ਼ਦ ਵਿਚ ਸਮਾਜ ਸੇਵੀ ਅਤੇ ‘ਸ਼ਹੀਦਾਂ ਦੀ ਸਮਾਧ ਕਮੇਟੀ’ ਦੇ ਪ੍ਰਧਾਨ ਕਰਨ ਗਿਲਹੋਤਰਾ ਅਤੇ ਜਨਰਲ ਸਕੱਤਰ ਪ੍ਰਫੁੱਲ ਨਾਗਪਾਲ ਸ਼ਾਮਲ ਸਨ। ਉਨ੍ਹਾਂ ਨੇ ਰਾਸ਼ਟਰਪਤੀ ਨੂੰ ਆਸਿਫ਼ਵਾਲਾ ਵਾਰ ਮੈਮੋਰੀਅਲ ਦੇ ਸ਼ਾਨਦਾਰ ਇਤਿਹਾਸ ਅਤੇ ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਇਆ। ਇਸ ਮੌਕੇ ਰਾਸ਼ਟਰਪਤੀ ਨੂੰ ਸਮਾਗਮ ਦਾ ਸੱਦਾ ਪੱਤਰ ਦੇਣ ਦੇ ਨਾਲ-ਨਾਲ ਆਸਿਫ਼ਵਾਲਾ ਸਮਾਧ ਦੀ ਹੱਥ ਨਾਲ ਬਣਾਈ ਪੇਂਟਿੰਗ ਅਤੇ ਸ਼ਹੀਦਾਂ ਦੀ ਗਾਥਾ ’ਤੇ ਆਧਾਰਿਤ ਇਕ ਕੌਫ਼ੀ ਟੇਬਲ ਬੁੱਕ ਵੀ ਭੇਟ ਕੀਤੀ ਗਈ। ਮੁਲਾਕਾਤ ਦੌਰਾਨ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੁਝਾਅ ਦਿੱਤਾ ਕਿ ਆਸਿਫ਼ਵਾਲਾ ਦੇ ਸ਼ਹੀਦਾਂ ਦਾ ਇਤਿਹਾਸ ਸਕੂਲੀ ਪਾਠਕ੍ਰਮ ਵਿਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਦੇਸ਼ ਦੀ ਨਵੀਂ ਪੀੜ੍ਹੀ ਵੀਰ ਜਵਾਨਾਂ ਦੇ ਬਲੀਦਾਨ ਅਤੇ ਦੇਸ਼ ਭਗਤੀ ਦੀ ਭਾਵਨਾ ਤੋਂ ਜਾਣੂ ਹੋ ਸਕੇ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਸਕੇ। ਕਰਨ ਗਿਲਹੋਤਰਾ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਇਸ ਸੁਝਾਅ ’ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਰੋਸਾ ਦਿੱਤਾ ਕਿ ਆਸਿਫ਼ਵਾਲਾ ਦੇ ਇਤਿਹਾਸ ਨੂੰ ਵਿੱਦਿਅਕ ਪਾਠਕ੍ਰਮ ਵਿਚ ਸ਼ਾਮਲ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਗਾਥਾ ਨੂੰ ਆਉਣ ਵਾਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।