30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਦਾਲਤ ਵਿਹੜੇ ’ਚ ਗੁੰਡਾਗਰਦੀ ਦੇ ਨੰਗੇ ਨਾਚ ਤੋਂ ਬਾਅਦ ਵਕੀਲਾਂ ਅਤੇ ਆਮ ਲੋਕਾਂ ’ਚ ਦਹਿਸ਼ਤ ਦਾ ਮਾਹੌਲ

ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਅਬੋਹਰ ਦੇ ਤਹਿਸੀਲ ਕੰਪਲੈਕਸ ਵਿਖੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਾਰੀਖ਼ ਭੁਗਤਣ ਆਏ ਦੋ ਗੁੱਟ ਆਪਸ ਵਿਚ ਭਿੜ ਗਏ। ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

Ad Position 21
No active advertisement
ਤਹਿਸੀਲ ਵਿਹੜੇ ’ਚ ਚਲੀਆਂ ਤਲਵਾਰਾਂ ਤੋਂ ਬਾਅਦ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਰ ਐਸੋਸੀਏਸ਼ਨ ਦੇ ਵਕੀਲ। ਅਜੀਤ ਤਸਵੀਰ 30-09-2026
ਅਬੋਹਰ, 29 ਸਤੰਬਰ(ਵਿਵੇਕ ਹੂੜੀਆ)-ਅਬੋਹਰ ਦੇ ਤਹਿਸੀਲ ਕੰਪਲੈਕਸ ਵਿਖੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਤਾਰੀਖ਼ ਭੁਗਤਣ ਆਏ ਦੋ ਗੁੱਟ ਆਪਸ ਵਿਚ ਭਿੜ ਗਏ। ਦੋਵਾਂ ਧਿਰਾਂ ਨੇ ਇਕ-ਦੂਜੇ ’ਤੇ ਤਲਵਾਰਾਂ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਨਾਲ ਤਹਿਸੀਲ ਵਿਹੜੇ ਵਿਚ ਮੌਜੂਦ ਆਮ ਲੋਕਾਂ ਅਤੇ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਿਚ ਅਫ਼ਰਾ-ਤਫ਼ਰੀ ਤੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮੌਕੇ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਹੁੜਦੰਗ ਮਚਾ ਰਹੇ ਨੌਜਵਾਨਾਂ ਨੂੰ ਮੁਸ਼ਕਿਲ ਨਾਲ ਕਾਬੂ ਕਰਕੇ ਸਥਿਤੀ ’ਤੇ ਕਾਬੂ ਪਾਇਆ, ਜਿਸ ਨਾਲ ਅਦਾਲਤ ਕੰਪਲੈਕਸ ਵਿਚ ਇਕ ਵੱਡੀ ਵਾਰਦਾਤ ਹੋਣੋਂ ਬਚ ਗਈ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਵਕੀਲ ਭਾਈਚਾਰੇ ਨੇ ਦੱਸਿਆ ਕਿ ਦੋਵੇਂ ਧਿਰਾਂ ਅਦਾਲਤ ’ਚ ਆਪਣੀ ਤਾਰੀਖ਼ ’ਤੇ ਆਈਆਂ ਸਨ, ਜਿੱਥੇ ਉਨ੍ਹਾਂ ਦੀ ਆਪਸੀ ਬਹਿਸ ਹੋ ਗਈ ਅਤੇ ਦੇਖਦੇ ਹੀ ਦੇਖਦੇ ਉਨ੍ਹਾਂ ਤਲਵਾਰਾਂ ਕੱਢ ਲਈਆਂ। ਚਰਚਾ ਇਹ ਵੀ ਹੈ ਕਿ ਉਨ੍ਹਾਂ ਕੋਲ ਕਥਿਤ ਤੌਰ ’ਤੇ ਪਿਸਤੌਲ ਵੀ ਸਨ। ਵਕੀਲਾਂ ਨੇ ‘ਨਿਆਂ ਦੇ ਮੰਦਰ’ ’ਚ ਹੋਈ ਇਸ ਗੁੰਡਾਗਰਦੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਲੋਕ ਅਦਾਲਤ ਵਿਹੜੇ ਵਿਚ ਹੀ ਸੁਰੱਖਿਅਤ ਨਹੀਂ ਹਨ ਤਾਂ ਹੋਰ ਕਿੱਥੇ ਹੋਣਗੇ? ਬਾਰ ਐਸੋਸੀਏਸ਼ਨ ਦੇ ਸਾਬਕਾ ਸਕੱਤਰ ਨੇ ਦੱਸਿਆ ਕਿ ਤਹਿਸੀਲ ਵਿਚ ਪਹਿਲਾਂ ਵੀ ਅਜਿਹੀ ਘਟਨਾ ਵਾਪਰ ਚੁੱਕੀ ਹੈ, ਜਿਸ ਵਿਚ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਉਸ ਤੋਂ ਬਾਅਦ ਹਾਈਕੋਰਟ ਵਿਚ ਰਿੱਟ ਪਾ ਕੇ ਪੁਲਿਸ ਚੌਕੀ ਬਣਾਉਣ ਦੀ ਮੰਗ ਕੀਤੀ ਗਈ ਸੀ। ਹਾਈਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਅਜੇ ਤੱਕ ਇੱਥੇ ਪੁਲਿਸ ਚੌਕੀ ਨਹੀਂ ਬਣਾਈ ਗਈ। ਵਕੀਲ ਭਾਈਚਾਰੇ ਨੇ ਜ਼ਿਲ੍ਹੇ ਦੇ ਨਵੇਂ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਤੋਂ ਮੰਗ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤਹਿਸੀਲ ਵਿਚ ਜਲਦ ਤੋਂ ਜਲਦ ਪੁਲਿਸ ਚੌਕੀ ਸਥਾਪਿਤ ਕੀਤੀ ਜਾਵੇ। ਇਸੇ ਦੌਰਾਨ ਐਡਵੋਕੇਟ ਅਮਿੱਤ ਅਸੀਜਾ ‘ਬਾਵਾ’ ਨੇ ਵੀ ਘਟਨਾ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਅਦਾਲਤੀ ਵਿਹੜੇ ਵਿਚ ਹਿੰਸਕ ਘਟਨਾਵਾਂ ਦਾ ਵਾਪਰਨਾ ਸੁਰੱਖਿਆ ਵਿਵਸਥਾ ’ਤੇ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਅਦਾਲਤਾਂ ਦੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ।
Ad Position 22
No active advertisement
ਪਿਛਲੀ ਖ਼ਬਰ ਬਲਜਿੰਦਰ ਸਿੰਘ ਵੈਰੜ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਦੋਸ਼ੀਆਂ ਨੇ ਗਲੀ ਵਿਚੋਂ ਚੁੱਕ ਘਰ ਲਿਆ ਕੇ ਕੁੱਟਿਆ
Ad Position 24