ਪੀ.ਡੀ.ਐੱਸ.ਏ. ਫ਼ਾਜ਼ਿਲਕਾ ਵਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਜਲਾਲਾਬਾਦ, 29 ਸਤੰਬਰ (ਜਸਕਰਨ ਸਿੰਘ ਤਨੇਜਾ)-ਪੀ. ਡੀ.
ਜਲਾਲਾਬਾਦ, 29 ਸਤੰਬਰ (ਜਸਕਰਨ ਸਿੰਘ ਤਨੇਜਾ)-ਪੀ.ਡੀ.ਐੱਸ.ਏ.ਫ਼ਾਜ਼ਿਲਕਾ ਵਲੋਂ 5 ਅਕਤੂਬਰ ਨੂੰ ਬਠਿੰਡਾ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਫ਼ਾਜ਼ਿਲਕਾ ਵਿਖੇ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸਾਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਲਾਮਬੰਦੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਾਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਬਠਿੰਡਾ ਪਹੁੰਚਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ। ਪੀ.ਡੀ.ਐੱਸ.ਏ.ਫ਼ਾਜ਼ਿਲਕਾ ਦੇ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਸਮੂਹ ਮੈਂਬਰਾਂ ਦੀ ਇੱਕਜੁੱਟਤਾ ਅਤੇ ਸਰਗਰਮ ਸ਼ਮੂਲੀਅਤ ਬਹੁਤ ਮਹੱਤਵਪੂਰਨ ਹੈ। ਇਸ ਲਈ ਸਮੂਹ ਸਾਥੀਆਂ ਨੂੰ ਮਿਤੀ 5 ਅਕਤੂਬਰ ਨੂੰ ਬਠਿੰਡਾ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ।