30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਿਵਾਲਿਕ ਸਕੂਲ ਦੇ ਪ੍ਰਿੰਸੀਪਲ ਸ਼ਗੁਫ਼ਤਾ ਸ਼ਰਮਾ ਸਿੱਖਿਆ ਦੇ ਖੇਤਰ ’ਚ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ

ਜਲਾਲਾਬਾਦ, 29 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ (ਫਲੀਆਂ ਵਾਲਾ) ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ਗੁਫ਼ਤਾ ਸ਼ਰਮਾ ਨੂੰ ਸੀ. ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਸ਼ਾਨਦਾਰ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 30-09-2026
ਜਲਾਲਾਬਾਦ, 29 ਸਤੰਬਰ (ਜਸਕਰਨ ਸਿੰਘ ਤਨੇਜਾ)-ਸਥਾਨਕ ਸ਼ਿਵਾਲਿਕ ਪਬਲਿਕ ਸਕੂਲ (ਫਲੀਆਂ ਵਾਲਾ) ਲਈ ਇਹ ਬਹੁਤ ਹੀ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ ਕਿ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸ਼ਗੁਫ਼ਤਾ ਸ਼ਰਮਾ ਨੂੰ ਸੀ.ਟੀ ਯੂਨੀਵਰਸਿਟੀ ਦੇ ਚਾਂਸਲਰ ਚਰਨਜੀਤ ਸਿੰਘ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਸ਼ਾਨਦਾਰ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਰਜਿੰਦਰ ਕੰਬੋਜ, ਮੈਨੇਜਰ ਸੁਕੇਸ਼ ਮੋਂਗਾ, ਕੈਸ਼ੀਅਰ ਵਰਿੰਦਰ ਮੋਹਨ ਨਾਗਪਾਲ ਅਤੇ ਸਕੱਤਰ ਬ੍ਰਿਜ ਮੋਹਨ ਬਜਾਜ ਨੇ ਪ੍ਰਿੰਸੀਪਲ ਸ਼ਗੁਫ਼ਤਾ ਸ਼ਰਮਾ ਨੂੰ ਵਧਾਈ ਦਿੰਦਿਆਂ ਆਖਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਦਾ ਸਮਰਪਣ ਅਤੇ ਮਿਹਨਤ ਸ਼ਲਾਘਾਯੋਗ ਹੈ। ਸਕੂਲ ਪ੍ਰਬੰਧਕਾਂ ਨੇ ਸੀਟੀ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਅਧਿਆਪਕਾਂ ਦਾ ਉਤਸ਼ਾਹ ਵਧਦਾ ਹੈ ਅਤੇ ਉਹ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿਚ ਹੋਰ ਵਧੇਰੇ ਲਗਨ ਨਾਲ ਕੰਮ ਕਰਦੇ ਹਨ। ਇਸ ਸਨਮਾਨ ਨਾਲ ਸ਼ਿਵਾਲਿਕ ਪਬਲਿਕ ਸਕੂਲ ਪਰਿਵਾਰ ਵਿਚ ਖ਼ੁਸ਼ੀ ਅਤੇ ਮਾਣ ਦੀ ਲਹਿਰ ਦੌੜ ਗਈ ਹੈ। ਸਮੂਹ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਨੇ ਆਸ ਪ੍ਰਗਟਾਈ ਕਿ ਪ੍ਰਿੰਸੀਪਲ ਸ਼ਰਮਾ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਰਹਿਣਗੇ ਅਤੇ ਸਿੱਖਿਆ ਦੇ ਖੇਤਰ ਵਿਚ ਸਕੂਲ ਦਾ ਨਾਂ ਰੌਸ਼ਨ ਕਰਦੇ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਅਤੇ ਫੈਕੋ ਆਪ੍ਰੇਸ਼ਨ ਕੈਂਪ 4 ਨੂੰ ਅਗਲੀ ਖ਼ਬਰ 15 ਦਿਨ ਬੀਤ ਜਾਣ ’ਤੇ ਵੀ ਨਾਬਾਲਗ ਲੜਕੀ ਨੂੰ ਇਕ ਫ਼ੌਜੀ ਵਲੋਂ ਦਿੱਤੀਆਂ ਧਮਕੀਆਂ ਖ਼ਿਲਾਫ਼ ਨਹੀਂ ਹੋਈ ਕੋਈ ਕਾਰਵਾਈ
Ad Position 24