30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦੋ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨ.) ਡਾ.ਮਨਦੀਪ ਕੌਰ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪ੍ਰਚਾਰ ਵੈਨਾਂ ਲਗਾਤਾਰ 40 ਦਿਨਾਂ ਤੱਕ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ, ਵਾਤਾਵਰਨ ਤੇ ਸਿਹਤ ’ਤੇ ਪੈਂਦੇ ਬੁਰੇ ਪ੍ਰਭਾਵਾਂ ਅਤੇ ਸਰਕਾਰੀ ਨਿਯਮਾਂ ਬਾਰੇ ਜਾਗਰੂਕ ਕਰਨਗੀਆਂ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਨ ਨੂੰ ਬਚਾਉਣ ਵਿਚ ਸਹਿਯੋਗ ਦੇਣ।
Ad Position 22
No active advertisement
ਪਿਛਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ਅਬੋਹਰ ਵਿਚ ਪਹਿਲੀ ਵਾਰ ਹੋਏ ਅੰਤਰਰਾਸ਼ਟਰੀ ਫ਼ਿਲਮ ਫੈਸਟੀਵਲ ਨੇ ਲਗਾਈਆਂ ਰੌਣਕਾਂ
Ad Position 24