30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਸੇਵਾ ਕਾਰਜ ਕੀਤੇ ਜਾ ਰਹੇ ਹਨ। ਸੁਸਾਇਟੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮੇਂ-ਸਮੇਂ ’ਤੇ ਵੱਖ-ਵੱਖ ਸਿਹਤ ਜਾਂਚ ਕੈਂਪ ਅਤੇ ਹੋਰ ਲੋਕ ਭਲਾਈ ਦੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-09-2026
ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਲੰਬੇ ਸਮੇਂ ਤੋਂ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਸੇਵਾ ਕਾਰਜ ਕੀਤੇ ਜਾ ਰਹੇ ਹਨ। ਸੁਸਾਇਟੀ ਵਲੋਂ ਲੋੜਵੰਦ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮੇਂ-ਸਮੇਂ ’ਤੇ ਵੱਖ-ਵੱਖ ਸਿਹਤ ਜਾਂਚ ਕੈਂਪ ਅਤੇ ਹੋਰ ਲੋਕ ਭਲਾਈ ਦੇ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਭਾਈ ਘਨੱਈਆ ਜੀ ਦੀ ਬਰਸੀ ਨੂੰ ਸਮਰਪਿਤ ਭਾਈ ਘਨੱਈਆ ਜੀ ਭਲਾਈ ਕੇਂਦਰ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਇਲਾਕੇ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੇ 127 ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ਗਈ। ਜਾਂਚ ਉਪਰੰਤ 20 ਮਰੀਜ਼ ਆਪ੍ਰੇਸ਼ਨ ਲਈ ਯੋਗ ਪਾਏ ਗਏ, ਜਿਨ੍ਹਾਂ ਦੇ ਆਪ੍ਰੇਸ਼ਨ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਕਰਵਾਏ ਗਏ। ਸੁਸਾਇਟੀ ਦੇ ਮੁੱਖ ਸੇਵਾਦਾਰ ਪਰਮਿੰਦਰ ਸਿੰਘ ਪੰਮਾ ਖ਼ਾਲਸਾ ਨੇ ਦੱਸਿਆ ਕਿ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਅਤੇ ਇਲਾਜ ਸਬੰਧੀ ਸਮੁੱਚੀ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਸੰਭਵ ਹੋ ਸਕੀ ਹੈ। ਇਸ ਮੌਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਵੀ ਸੁਸਾਇਟੀ ਵਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ ਗਈ। ਅੱਖਾਂ ਦੀ ਜਾਂਚ ਤੋਂ ਇਲਾਵਾ ਕੈਂਪ ਦੌਰਾਨ ਕਾਲਾ ਪੀਲੀਆ, ਸ਼ੂਗਰ ਅਤੇ ਬਲੱਡ ਸਬੰਧੀ ਟੈੱਸਟ ਵੀ ਮੁਫ਼ਤ ਕੀਤੇ ਗਏ। ਪੰਮਾ ਖ਼ਾਲਸਾ ਨੇ ਦੱਸਿਆ ਕਿ ਸੁਸਾਇਟੀ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਵੱਧ ਤੋਂ ਵੱਧ ਸੇਵਾ ਕਰਨਾ ਹੈ। ਭਾਈ ਘਨੱਈਆ ਜੀ ਦੀ ਸੇਵਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਤੋਂ ਪ੍ਰੇਰਨਾ ਲੈਂਦਿਆਂ ਸੰਸਥਾ ਵਲੋਂ ਅਜਿਹੇ ਲੋਕ ਭਲਾਈ ਦੇ ਕਾਰਜ ਭਵਿੱਖ ਵਿਚ ਵੀ ਜਾਰੀ ਰੱਖੇ ਜਾਣਗੇ। ਉਨ੍ਹਾਂ ਕੈਂਪ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਸੰਗਤਾਂ ਦੇ ਸਹਿਯੋਗ ਤੋਂ ਬਿਨਾਂ ਅਜਿਹੇ ਸੇਵਾ ਕਾਰਜ ਸੰਭਵ ਨਹੀਂ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਖੇ ਦਿਖਾਈ ਗਈ ਡਾਕੂਮੈਂਟਰੀ ਫ਼... ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
Ad Position 24