ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੇ ਭਾਵ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਦੀ ਤਸਵੀਰ ’ਤੇ ਫ਼ੁਲ ਅਰਪਣ ਕਰਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ।
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਆਤਮ ਵੱਲਭ ਪਬਲਿਕ ਸਕੂਲ ਵਿਖੇ ਮਹਾਨ ਕ੍ਰਾਂਤੀਕਾਰੀ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਅਤੇ ਦੇਸ਼ ਭਗਤੀ ਦੇ ਭਾਵ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦ-ਏ-ਆਜ਼ਮ ਦੀ ਤਸਵੀਰ ’ਤੇ ਫ਼ੁਲ ਅਰਪਣ ਕਰਕੇ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਭਗਤ ਸਿੰਘ ਦੇ ਜੀਵਨ, ਕੁਰਬਾਨੀ ਅਤੇ ਦੇਸ਼ ਪ੍ਰੇਮ ਬਾਰੇ ਭਾਸ਼ਣ, ਦੇਸ਼ ਭਗਤੀ ਦੀਆਂ ਕਵਿਤਾਵਾਂ ਅਤੇ ਨਾਅਰੇ ਪੇਸ਼ ਕੀਤੇ। ਪ੍ਰਿੰਸੀਪਲ ਮੈਡਮ ਨੇ ਆਪਣੇ ਪ੍ਰੇਰਨਾਦਾਇਕ ਸੰਬੋਧਨ ਵਿਚ ਕਿਹਾ ਕਿ ਭਗਤ ਸਿੰਘ ਦਾ ਜੀਵਨ ਸਾਨੂੰ ਦੇਸ਼ ਹਿੱਤ ਲਈ ਤਿਆਗ, ਸਾਹਸ ਅਤੇ ਫ਼ਰਜ਼ ਨਿਭਾਉਣ ਦੀ ਪ੍ਰੇਰਨਾ ਦਿੰਦਾ ਹੈ। ਸੱਚੀ ਦੇਸ਼ ਭਗਤੀ ਇਮਾਨਦਾਰੀ ਨਾਲ ਆਪਣੇ ਫ਼ਰਜ਼ ਨਿਭਾਉਣ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਿਚ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਡਾਇਰੈਕਟਰ ਦੀਪਕ ਸ਼ਰਮਾ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਧੀਂਗੜਾ ਅਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਆਪਣੇ ਸਾਂਝੇ ਸੰਦੇਸ਼ ਵਿਚ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਹਸ ਅਤੇ ਨਿਡਰਤਾ ਦਾ ਪ੍ਰਤੀਕ ਹਨ। ਸਮਾਗਮ ਦਾ ਸਮਾਪਨ ‘ਸ਼ਹੀਦ ਭਗਤ ਸਿੰਘ ਅਮਰ ਰਹੇ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਜੈਕਾਰਿਆਂ ਨਾਲ ਹੋਇਆ ਅਤੇ ਸਾਰਿਆਂ ਨੇ ਉਨ੍ਹਾਂ ਦੇ ਆਦਰਸ਼ਾਂ ’ਤੇ ਚੱਲਣ ਦਾ ਸੰਕਲਪ ਲਿਆ।