01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਵਿਸ਼ੇਸ਼ ਸਮਾਰੋਹ

ਜਲਾਲਾਬਾਦ, 30 ਸਤੰਬਰ (ਜਸਕਰਨ ਸਿੰਘ ਤਨੇਜਾ)ਵਾਤਾਵਰਨ ਦੀ ਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਨੇ ਜੀ. ਜੀ.

Ad Position 21
No active advertisement
ਅਜੀਤ ਡੈਸਕ 01-10-2026
ਜਲਾਲਾਬਾਦ, 30 ਸਤੰਬਰ (ਜਸਕਰਨ ਸਿੰਘ ਤਨੇਜਾ)ਵਾਤਾਵਰਨ ਦੀ ਰੱਖਿਆ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਨੇ ਜੀ.ਜੀ.ਐਸ ਡੀ.ਏ.ਵੀ ਕਾਲਜ ਜਲਾਲਾਬਾਦ ਵਿਖੇ ਆਪਣਾ 8ਵਾਂ ਰੁੱਖ ਲਗਾਉਣ ਸਮਾਰੋਹ ਆਯੋਜਿਤ ਕੀਤਾ। ਕਾਲਜ ਪ੍ਰਿੰਸੀਪਲ ਡਾ.ਵਣਿਕਾ ਨਾਗਪਾਲ, ਵਿਦਿਆਰਥੀਆਂ ਅਤੇ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਦੇ ਪ੍ਰਧਾਨ ਲਾਇਨ ਗੌਰਵ ਠਠਈ ਸਮੇਤ ਕਲੱਬ ਦੇ ਹੋਰ ਮੈਂਬਰਾਂ ਨੇ ਇਸ ਮੌਕੇ ’ਤੇ ਉਤਸ਼ਾਹ ਨਾਲ ਹਿੱਸਾ ਲਿਆ। ਕਲੱਬ ਸਕੱਤਰ ਸ਼ਹਿਜ਼ਾਦ ਦੀਵਾਨ, ਪ੍ਰੋਜੈਕਟ ਇੰਚਾਰਜ ਕਾਲਾ ਨਾਗਪਾਲ, ਅਸ਼ੋਕ ਗਗਨੇਜਾ, ਰਾਜ ਚੁੱਘ, ਰਮੇਸ਼ ਮੱਕੜ, ਦਵਿੰਦਰ ਕੁੱਕੜ, ਰਮਨ ਗਗਨੇਜਾ, ਟੋਨੀ ਛਾਬੜਾ, ਸੁਨੀਲ ਰੰਗਬੁੱਲਾ ਅਤੇ ਰਾਕੇਸ਼ ਉਤਰੇਜਾ ਵੀ ਇਸ ਮੌਕੇ ਮੌਜੂਦ ਸਨ। ਸਾਰਿਆਂ ਨੇ ਮਿਲ ਕੇ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ। ਲਾਇਨ ਗੌਰਵ ਠਠਈ ਨੇ ਕਿਹਾ ਕਿ ਵਾਤਾਵਰਨ ਦੀ ਰੱਖਿਆ ਲਈ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਉਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਹੋਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਲਾਇਨਜ਼ ਕਲੱਬ ਦੇ ਮੈਂਬਰਾਂ ਨੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਅਤੇ ਰੁੱਖਾਂ ਦੀ ਦੇਖਭਾਲ ਕਰਨ ਦਾ ਸੰਦੇਸ਼ ਸਾਂਝਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡਾਂ ਅਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
Ad Position 24