‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਦੀਪ ਸਿੰਘ ਭੱਟੀ ਨੂੰ ਮਿਲੀ ਹਲਕਾ ਸਪੀਕਰ ਦੀ ਜ਼ਿੰਮੇਵਾਰੀ
ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੰਦੀਪ ਸਿੰਘ ਭੱਟੀ ਨੂੰ ਹਲਕਾ ਸਪੀਕਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੇ ਪਹਿਲੇ ਪ੍ਰੋਗਰਾਮ ਦੌਰਾਨ ਪਿੰਡ ਝੁੱਗੇ ਗੁਲਾਬ ਵਿਖੇ ਇਕ ਵਿਸ਼ੇਸ਼ ਜਨ-ਸਭਾ ਨੂੰ ਸੰਬੋਧਨ ਕਰਦਿਆਂ ਭੱਟੀ ਨੇ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ।
ਫ਼ਾਜ਼ਿਲਕਾ, 30 ਸਤੰਬਰ (ਅਮਰਜੀਤ ਸ਼ਰਮਾ)- ਆਮ ਆਦਮੀ ਪਾਰਟੀ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੰਦੀਪ ਸਿੰਘ ਭੱਟੀ ਨੂੰ ਹਲਕਾ ਸਪੀਕਰ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿੰਮੇਵਾਰੀ ਮਿਲਣ ਤੋਂ ਬਾਅਦ ਆਪਣੇ ਪਹਿਲੇ ਪ੍ਰੋਗਰਾਮ ਦੌਰਾਨ ਪਿੰਡ ਝੁੱਗੇ ਗੁਲਾਬ ਵਿਖੇ ਇਕ ਵਿਸ਼ੇਸ਼ ਜਨ-ਸਭਾ ਨੂੰ ਸੰਬੋਧਨ ਕਰਦਿਆਂ ਭੱਟੀ ਨੇ ਨਸ਼ਿਆਂ ਵਿਰੁੱਧ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਅੱਗੇ ਆਉਣ ਦੀ ਅਪੀਲ ਕੀਤੀ। ਲੋਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੰਦੀਪ ਸਿੰਘ ਭੱਟੀ ਨੇ ਕਿਹਾ ਕਿ “ਜੇਕਰ ਸਰਕਾਰ ਤੇ ਜਨਤਾ ਦੇ ਸਾਂਝੇ ਯਤਨਾਂ ਨਾਲ ਪੋਲੀਓ ਵਰਗੀ ਗੰਭੀਰ ਬਿਮਾਰੀ ਨੂੰ ਦੇਸ਼ ਵਿਚੋਂ ਮੁਕੰਮਲ ਤੌਰ ’ਤੇ ਖ਼ਤਮ ਕੀਤਾ ਜਾ ਸਕਦਾ ਹੈ ਤਾਂ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਨੂੰ ਕਿਉਂ ਨਹੀਂ?” ਉਨ੍ਹਾਂ ਸਪਸ਼ਟ ਕੀਤਾ ਕਿ ਨਸ਼ਿਆਂ ਦੇ ਖ਼ਾਤਮੇ ਦੀ ਜ਼ਿੰਮੇਵਾਰੀ ਸਿਰਫ਼ ਸਰਕਾਰ ਤੱਕ ਸੀਮਤ ਨਹੀਂ ਹੈ, ਸਗੋਂ ਇਹ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਇਸ ਲੜਾਈ ਨੂੰ ਜਿੱਤਣਾ ਅਸੰਭਵ ਹੈ। ਅੰਤ ਵਿਚ, ਸੰਦੀਪ ਸਿੰਘ ਭੱਟੀ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ।