01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਮੈਡੀਕਲ ਅਫ਼ਸਰਾਂ ਤੇ ਕਲੀਨਿਕ ਅਸਿਸਟੈਂਟਾਂ ਨੂੰ ਵੰਡੇ ਨਿਯੁਕਤੀ ਪੱਤਰ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਪਿੰਡ ਢੀਂਗਾ ਵਾਲੀ, ਬਹਿਕ ਖ਼ਾਸ, ਘੱਲੂ, ਬੇਗਾਂਵਾਲੀ, ਆਸਿਫ਼ਵਾਲਾ ਤੇ ਸਾਬੂਆਣਾ ਸ਼ੁਰੂ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਵਿਚ 6 ਨਵੇਂ ਆਮ ਆਦਮੀ ਕਲੀਨਿਕ ਪਿੰਡ ਢੀਂਗਾ ਵਾਲੀ, ਬਹਿਕ ਖ਼ਾਸ, ਘੱਲੂ, ਬੇਗਾਂਵਾਲੀ, ਆਸਿਫ਼ਵਾਲਾ ਤੇ ਸਾਬੂਆਣਾ ਸ਼ੁਰੂ ਕੀਤੇ ਜਾ ਰਹੇ ਹਨ। ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਇਨ੍ਹਾਂ ਕਲੀਨਿਕਾਂ ਲਈ ਚੁਣੇ ਗਏ ਮੈਡੀਕਲ ਅਫ਼ਸਰਾਂ ਡਾ. ਸੁਖਮਨਪ੍ਰੀਤ ਸਿੰਘ ਤੇ ਡਾ. ਵਿਕਰਮ ਅਤੇ 6 ਕਲੀਨਿਕ ਅਸਿਸਟੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਸਿਵਲ ਸਰਜਨ ਨੇ ਦੱਸਿਆ ਕਿ ਇਨ੍ਹਾਂ 6 ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 39 ਹੋ ਜਾਵੇਗੀ। ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ 80 ਤੋਂ ਵੱਧ ਮੁਫ਼ਤ ਦਵਾਈਆਂ, 46 ਤਰ੍ਹਾਂ ਦੇ ਮੁਫ਼ਤ ਲੈਬ ਟੈੱਸਟ, ਗਰਭਵਤੀ ਔਰਤਾਂ ਦੀ ਦੇਖਭਾਲ, ਮੁਫ਼ਤ ਅਲਟਰਾਸਾਊਂਡ ਰੈਫ਼ਰਲ ਤੇ ਟੀਕਾਕਰਨ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਨਵ-ਨਿਯੁਕਤ ਸਟਾਫ਼ ਨੂੰ ਵਧਾਈ ਦਿੰਦਿਆਂ ਡਾ. ਕਵਿਤਾ ਸਿੰਘ ਨੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ, ਡੀ.ਪੀ.ਐਮ. ਰਾਜੇਸ਼ ਕੁਮਾਰ ਅਤੇ ਮਾਸ ਮੀਡੀਆ ਵਿੰਗ ਦੇ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਵਨਾ ਨੇ ਸਾਲਾਸਰ ਤੇ ਖਾਟੂ ਸ਼ਿਆਮ ਦੀ ਯਾਤਰਾ ਲਈ ਬੱਸ ਨੂੰ ਰਵਾਨਾ ਕੀਤਾ ਅਗਲੀ ਖ਼ਬਰ ‘ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੰਦੀਪ ਸਿੰਘ ਭੱਟੀ ਨੂੰ ਮਿਲੀ ਹਲਕਾ ਸਪੀਕਰ ਦੀ ਜ਼ਿੰਮੇਵਾਰੀ
Ad Position 24