ਭਾਕਿਯੂ ਕਾਦੀਆਂ ਵਲੋਂ ਕਣਕ ਦੇ ਰੇਟਾਂ ’ਚ ਮਾਮੂਲੀ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ
ਖੋਸਾ ਦਲ ਸਿੰਘ, 1 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ਼੍ਰੀਣੀ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਮਾਮੂਲੀ ਵਾਧੇ ਨੂੰ ਲੈ ਕੇ ਤਿੱਖਾ ਵਿਰੋਧ ਪ੍ਰਗਟ ਕੀਤਾ ਗਿਆ।
ਖੋਸਾ ਦਲ ਸਿੰਘ, 1 ਅਕਤੂਬਰ(ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਗੁਰਦੁਆਰਾ ਸ਼੍ਰੀਣੀ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ ਕੀਤੇ ਗਏ ਮਾਮੂਲੀ ਵਾਧੇ ਨੂੰ ਲੈ ਕੇ ਤਿੱਖਾ ਵਿਰੋਧ ਪ੍ਰਗਟ ਕੀਤਾ ਗਿਆ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ ਹੈ। ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਮੀਦ ਸੀ ਕਿ ਚੋਣਾਂ ਨੇੜੇ ਆਉਣ ਕਾਰਨ ਕੇਂਦਰ ਸਰਕਾਰ ਕੋਈ ਵੱਡਾ ਪੈਕੇਜ ਲੈ ਕੇ ਆਵੇਗੀ ਪਰ ਰਾਹਤ ਦੇਣ ਦੀ ਬਜਾਏ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਇਸ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਮੌਕੇ ਮੇਲਾ ਸਿੰਘ ਭੋਲੂ ਵਾਲਾ, ਬਲਜੀਤ ਸਿੰਘ ਭੰਗਾਲੀ ਬਲਾਕ ਪ੍ਰਧਾਨ ਘੱਲ ਖੁਰਦ, ਰਾਜਿੰਦਰ ਪਾਲ ਸਿੰਘ ਸਲਹਾਣੀ, ਬਲਜਿੰਦਰ ਸਿੰਘ ਬੱਬੀ ਫ਼ਿਰੋਜ਼ਪੁਰ ਮੀਤ ਪ੍ਰਧਾਨ ਬੀ.ਕੇ.ਯੂ. ਕਾਦੀਆਂ, ਦਰਸ਼ਨ ਸਿੰਘ ਮੀਂਹਾ ਸਿੰਘ ਵਾਲਾ ਐਗਜ਼ੈਕਟਿਵ ਕਮੇਟੀ ਮੈਂਬਰ ਪੰਜਾਬ, ਮਨਦੀਪ ਸਿੰਘ ਅਲੀਪੁਰ ਜ਼ਿਲ੍ਹਾ ਜਨਰਲ ਸਕੱਤਰ, ਪ੍ਰੀਤਮ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਗੁਲਜਾਰ ਸਿੰਘ ਜ਼ਿਲ੍ਹਾ ਸਰਪ੍ਰਸਤ, ਗੁਰਪ੍ਰੀਤ ਸਿੰਘ ਸਲਿਹਾਣੀ ਆਦਿ ਹਾਜ਼ਰ ਸਨ ।