ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ। ਇਸ ਮੌਕੇ ਤਹਿਸੀਲ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਤੇ ਨੰਬਰਦਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਦ
ਦੇਵ ਸਮਾਜ ਕਾਲਜ ਵਿਖੇ ਕਰਵਾਏ ਸੋਲੋ ਨਾਟਕ ‘ਮਾਂ ਮੈਨੂੰ ਟੈਗੋਰ ਬਣਾ ਦੇ’ ਨੇ ਵਿਦਿਆਰਥਣਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜਿਆ
02-10-2026
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਗੁਰੂਹਰਸਹਾਏ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਵਿਖੇ ਹੋਈ। ਇਸ ਮੌਕੇ ਤਹਿਸੀਲ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਸ਼ਮੂਲੀਅਤ ਕੀਤੀ ਤੇ ਨੰਬਰਦਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ, ਤਹਿਸੀਲ ਪ੍ਰਧਾਨ ਖੜਕ ਸਿੰਘ ਤੇ ਜਨਰਲ ਸਕੱਤਰ ਪਰਮਿੰਦਰ ਸਿੰਘ ਸੰਧੂ ਸਮੇਤ ਹਾਜ਼ਰ ਨੰਬਰਦਾਰ ਵਰਿੰਦਰ ਸਿੰਘ ਧਵਨ, ਬਲਵੰਤ ਸਿੰਘ ਜਤਾਲਾ, ਕੁਲਦੀਪ ਸਿੰਘ ਖੰਭਾ, ਪਰਮਜੀਤ ਸਿੰਘ ਕਰਕਾਂਦੀ, ਕੁਲਵੰਤ ਸਿੰਘ ਸਿਵਾਏ ਕੇ, ਰਮਨਦੀਪ ਸਿੰਘ ਮੰਡੀ ਵਾਲ, ਹਰਪ੍ਰੀਤ ਸਿੰਘ ਛਾਂਗਾ ਰਾਏ, ਗੁਰਸ਼ਰਨ ਸਿੰਘ ਹਾਮਿਦ, ਕਰਮ ਸਿੰਘ ਚੁੱਘਾ, ਪ੍ਰੀਤਮ ਸਿੰਘ, ਬਖ਼ਸ਼ੀਸ਼ ਸਿੰਘ ਲੱਖੋਂ ਕੇ ਬਹਿਰਾਮ, ਟਹਿਲ ਸਿੰਘ ਲੱਖੋਂ ਕੇ ਬਹਿਰਾਮ, ਫੁੰਮਣ ਸਿੰਘ ਕਰੀਕਲਾ, ਤਰਸੇਮ ਸਿੰਘ ਅਲਫੂਕੇ, ਗੁਰਮੀਤ ਸਿੰਘ ਹਾਮਿਦ, ਜਗਦੀਸ਼ ਸਿੰਘ ਚੱਕ ਨਿਧਾਨਾ , ਗਗਨਦੀਪ ਸਿੰਘ ਚੱਕ ਮਹੰਤਾਂ ਤੇ ਗੁਰਨਾਮ ਸਿੰਘ ਅਲਾਹੀ ਬਖ਼ਸ਼ ਬੌਂਦਲਾਂ ਨੇ ਕਿਹਾ ਕਿ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਨੰਬਰਦਾਰਾਂ ਨੇ ਮੰਗ ਕੀਤੀ ਕਿ ਕਿਸੇ ਨੰਬਰਦਾਰ ਦੀ ਮੌਤ ਤੋਂ ਬਾਅਦ ਉਸ ਦੇ ਲੜਕੇ ਨੂੰ ਨੰਬਰਦਾਰੀ ਦੇਣ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਵਿਖੇ ਨੰਬਰਦਾਰਾਂ ਨੂੰ ਮੀਟਿੰਗਾਂ ਕਰਨ ਤੇ ਬੈਠਣ ਲਈ ਪਹਿਲ ਦੇ ਆਧਾਰ ’ਤੇ ਇਕ ਕਮਰਾ ਮੁਹੱਈਆ ਕਰਵਾਇਆ ਜਾਵੇ। ਇਸ ਮੌਕੇ ਨੰਬਰਦਾਰਾਂ ਨੇ ਮੰਗ ਕੀਤੀ ਕਿ ਨੰਬਰਦਾਰਾਂ ਨੂੰ ਬਿਨਾਂ ਵਜ੍ਹਾ ਧਾਰਾ 120-ਬੀ ਤਹਿਤ ਮਾਮਲਿਆਂ ’ਚ ਸ਼ਾਮਲ ਨਾ ਕੀਤਾ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਨੰਬਰਦਾਰ ਦਾ ਕੰਮ ਸਿਰਫ਼ ਵਿਅਕਤੀ ਦੀ ਸ਼ਨਾਖ਼ਤ ਕਰਨਾ ਹੈ ਜਦਕਿ ਜ਼ਮੀਨ ਦੀ ਜਮ੍ਹਾਂਬੰਦੀ ਜਾਂ ਹੋਰ ਮਾਲਕੀ ਸਬੰਧੀ ਰਿਕਾਰਡ ਦੀ ਜ਼ਿੰਮੇਵਾਰੀ ਨੰਬਰਦਾਰ ਦੀ ਨਹੀਂ ਹੈ।