01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਐੱਸ. ਡੀ. ਐੱਮ. ਰਾਹੀਂ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜਲਾਲਾਬਾਦ ਇਕਾਈ ਵਲੋਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਐੱਸ. ਡੀ.

Ad Position 21
No active advertisement
ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਐੱਸ.ਡੀ.ਐੱਮ. ਦਫ਼ਤਰ ਵਿਖੇ ਮੰਗ ਪੱਤਰ ਦਿੰਦੇ ਹੋਏ। ਤਸਵੀਰ-ਜਤਿੰਦਰ ਪਾਲ ਸਿੰਘ 02-10-2026
ਜਲਾਲਾਬਾਦ, 1 ਅਕਤੂਬਰ (ਜਤਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜਲਾਲਾਬਾਦ ਇਕਾਈ ਵਲੋਂ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਐੱਸ.ਡੀ.ਐੱਮ. ਜਲਾਲਾਬਾਦ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਹੇਠ ਮੰਗ ਪੱਤਰ ਦਿੱਤਾ ਗਿਆ। ਗੱਲਬਾਤ ਕਰਦੇ ਹੋਏ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਝੋਨੇ ਦੀ ਆਉਣ ਵਾਲੀ ਫ਼ਸਲ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਮੰਡੀਆਂ ਤੇ ਪੇਂਡੂ ਖੇਤਰਾਂ ਦੇ ਸੈਂਟਰਾਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਪਰ ਇਸ ਨੂੰ ਅਮਲੀ ਤੌਰ ’ਤੇ ਯਕੀਨੀ ਬਣਾਇਆ ਜਾਵੇ, ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਹਰ ਇੱਕ ਢੇਰੀ ਦੀ ਰੋਜ਼ਾਨਾ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ, ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਆਏ ਝੋਨੇ ਦੀ ਫ਼ਸਲ ਦੀਆਂ ਢੇਰੀਆਂ ਨੂੰ ਝੋਨੇ ਦੀ ਖ਼ਰੀਦ ਕਰ ਰਹੀਆਂ ਏਜੰਸੀਆਂ ਵਲ਼ੋਂ ਬਿਨਾਂ ਕਾਰਨਾਂ ਤੋਂ ਰੱਦ ਕਰਕੇ ਵਪਾਰੀਆਂ ਵਲੋਂ ਕਿਸਾਨਾਂ ਦੀ ਲੁੱਟ ਕਰਨ ਲਈ ਖੁੱਲ੍ਹਾ ਨਾ ਛੱਡਿਆ ਜਾਵੇ ਬਲਕਿ ਹਰ ਇੱਕ ਢੇਰੀ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਕਿਸਾਨ ਪੱਖੀ ਹੱਲ ਕੱਢਿਆ ਜਾਵੇ। ਇਸ ਮੌਕੇ ਅਸ਼ੋਕ ਦਹੂਜਾ ਸ਼ਹਿਰੀ ਪ੍ਰਧਾਨ, ਸਾਹਿਬ ਸਿੰਘ ਸਿੱਧੂ ਪ੍ਰਧਾਨ ਜਲਾਲਾਬਾਦ, ਸਰਪੰਚ ਰਣਜੋਧ ਸਿੰਘ, ਗੁਰਮੀਤ ਸਿੰਘ ਚੁੱਘ, ਸੁਖਮੰਦਰ ਸਿੰਘ, ਗੁਰਭੇਜ ਸਿੰਘ ਚੱਕ ਪੱਖੀ, ਸੋਮਨਾਥ ਹਾਂਡਾ, ਗੁਰਦੀਪ ਸਿੰਘ ਵਿਰਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਰਾ ਨਰਸਿੰਗ ਕਾਲਜ ਦੇ ਬੀ.ਐੱਸ.ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਰਾਸ਼ਟਰੀ ਸਵੈ-ਇੱਛੁਕ ਖ਼ੂਨਦਾਨ ਦਿਵਸ ’ਤੇ ਸਰਕਾਰੀ ਆਈ.ਟੀ.ਆਈ.’ਚ ਜਾਗਰੂਕਤਾ ਪ੍ਰੋਗਰਾਮ
Ad Position 24