ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧੇ ਨੂੰ ਲੈ ਕੇ ਕਿਸਾਨ ਯੂਨੀਅਨ ਨੇ ਕੀਤਾ ਰੋਸ ਜ਼ਾਹਿਰ
ਅਬੋਹਰ, 1 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਕਣਕ ਦੇ ਖ਼ਰੀਦ ਮੁੱਲ ਵਿਚ ਕੀਤੇ ਗਏ ਮਾਮੂਲੀ ਵਾਧੇ ਦੀ ਨਿਖੇਧੀ ਕੀਤੀ ਗਈ ਹੈ। ਅਬੋਹਰ ਵਿਖੇ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਖੇਤੀਬਾੜੀ ਨਾਲ ਸਬੰਧਿਤ ਫ਼ੈਸਲੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਲਏ ਜਾ ਰਹੇ।
ਕ
ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਕਿੱਕਰ ਖੇੜਾ ਅਤੇ ਹੋਰ ਕਿਸਾਨ। ਤਸਵੀਰ-ਤੇਜਿੰਦਰ ਸਿੰਘ ਖ਼ਾਲਸਾ
02-10-2026
ਅਬੋਹਰ, 1 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਦੇ ਕਣਕ ਦੇ ਖ਼ਰੀਦ ਮੁੱਲ ਵਿਚ ਕੀਤੇ ਗਏ ਮਾਮੂਲੀ ਵਾਧੇ ਦੀ ਨਿਖੇਧੀ ਕੀਤੀ ਗਈ ਹੈ। ਅਬੋਹਰ ਵਿਖੇ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕੀਤੇ ਗਏ ਸਨ ਪਰ ਖੇਤੀਬਾੜੀ ਨਾਲ ਸਬੰਧਿਤ ਫ਼ੈਸਲੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖ ਕੇ ਨਹੀਂ ਲਏ ਜਾ ਰਹੇ। ਭੁਪਿੰਦਰ ਸਿੰਘ ਨੇ ਕਿਹਾ ਕਿ ਕਣਕ ਦੇ ਖ਼ਰੀਦ ਮੁੱਲ ਵਿਚ ਕੇਵਲ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕਿਸਾਨਾਂ ਲਈ ਨਾਕਾਫ਼ੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਖੇਤੀ ਵਿਚ ਵਰਤੀਆਂ ਜਾਣ ਵਾਲੀਆਂ ਖਾਦਾਂ, ਕੀਟਨਾਸ਼ਕ ਦਵਾਈਆਂ, ਸਪਰੇਅ ਤੇ ਹੋਰ ਖੇਤੀਬਾੜੀ ਸੰਦਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਕਾਰਨ ਕਿਸਾਨਾਂ ਦੀ ਲਾਗਤ ਵਧਦੀ ਜਾ ਰਹੀ ਹੈ। ਇਸ ਦੇ ਮੁਕਾਬਲੇ ਫ਼ਸਲਾਂ ਦੇ ਭਾਅ ਵਿਚ ਹੋਣ ਵਾਲਾ ਵਾਧਾ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਅਨੁਸਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਖੇਤੀ ਦਾ ਧੰਦਾ ਪਹਿਲਾਂ ਹੀ ਵੱਧ ਰਹੀਆਂ ਲਾਗਤਾਂ ਤੇ ਕੁਦਰਤੀ ਆਫ਼ਤਾਂ ਸਮੇਤ ਕਈ ਚੁਨੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਅਜਿਹੇ ਹਾਲਾਤ ਵਿਚ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣ ਲਈ ਫ਼ਸਲਾਂ ਦੇ ਭਾਅ ਤੈਅ ਕਰਨ ਸਮੇਂ ਉਤਪਾਦਨ ਲਾਗਤ ਨੂੰ ਮੁੱਖ ਆਧਾਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੀ ਮੰਗ ਹੈ ਕਿ ਕਣਕ ਦੇ ਖ਼ਰੀਦ ਮੁੱਲ ਸਬੰਧੀ ਫ਼ੈਸਲੇ ’ਤੇ ਮੁੜ ਵਿਚਾਰ ਕਰਦਿਆਂ ਕਿਸਾਨਾਂ ਨੂੰ ਵਾਜਬ ਭਾਅ ਦਿੱਤਾ ਜਾਵੇ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ। ਭੁਪਿੰਦਰ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤੇ ਖੇਤੀ ਲਾਗਤਾਂ ਨੂੰ ਧਿਆਨ ਵਿਚ ਰੱਖ ਕੇ ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਏ ਜਾਣ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਸਿਮਰਜੀਤ ਸਿੰਘ, ਜ਼ਿਲ੍ਹਾ ਪ੍ਰੈੱਸ ਸਕੱਤਰ ਲਖਵਿੰਦਰ ਸਿੰਘ, ਸੂਬਾ ਕਮੇਟੀ ਮੈਂਬਰ ਰੋਤਾਸ ਭਾਗਸਰ, ਜਨਰਲ ਸਕੱਤਰ ਪੂਰਨ ਸਿੰਘ, ਮੀਤ ਪ੍ਰਧਾਨ ਮਹਿੰਦਰ ਰਾਮਸਰਾ, ਮੀਤ ਪ੍ਰਧਾਨ ਓਮ ਕੰਧਵਾਲਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਬਹਾਵਵਾਲਾ, ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਦਾਨੇਵਾਲਾ ਤੋਂ ਇਲਾਵਾ ਵਰਿੰਦਰ ਸਿੰਘ, ਅਰਸ਼ਦੀਪ ਸਿੰਘ ਤੇ ਮਨੁ ਸਹਾਰਨ ਆਦਿ ਕਿਸਾਨ ਹਾਜ਼ਰ ਸਨ।