03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਨਸ਼ਾ ਮੁਕਤੀ ਤੇ ਜਾਗਰੂਕਤਾ ਮੁਹਿੰਮ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਨਸ਼ਾ ਮੁਕਤੀ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਇੰਟਰ ਐਕਟ ਕਲੱਬਾਂ ਨਾਲ ਜੁੜੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)-ਰੋਟਰੀ ਕਲੱਬ ਅਬੋਹਰ ਮਿਡਟਾਊਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਨਸ਼ਾ ਮੁਕਤੀ ਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਇੰਟਰ ਐਕਟ ਕਲੱਬਾਂ ਨਾਲ ਜੁੜੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਭੈੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਨਸ਼ਾ ਨਾ ਸਿਰਫ਼ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਇਹ ਪੜ੍ਹਾਈ, ਪਰਿਵਾਰ ਅਤੇ ਸਮਾਜਿਕ ਜੀਵਨ ’ਤੇ ਵੀ ਮਾੜਾ ਅਸਰ ਪਾਉਂਦਾ ਹੈ। ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸਪੋਰਟਸ ਕਿੱਟਾਂ ਵੀ ਵੰਡੀਆਂ ਗਈਆਂ। ਕਲੱਬ ਦੇ ਅਹੁਦੇਦਾਰਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਤੇ ਹੋਰ ਪੂਰਨ ਗਤੀਵਿਧੀਆਂ ਨਾਲ ਜੋੜ ਕੇ ਹੀ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਿਆ ਜਾ ਸਕਦਾ ਹੈ। ਵਿਦਿਆਰਥੀਆਂ ਨੂੰ ਨਿਯਮਿਤ ਤੌਰ ’ਤੇ ਖੇਡਾਂ ਵਿਚ ਭਾਗ ਲੈਣ, ਫਿਟਨੈੱਸ ’ਤੇ ਧਿਆਨ ਦੇਣ ਤੇ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਜੈਕਟ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਪਾਂਵਾਲੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੀਡ ਫਾਰਮ ਕੱਚਾ ਅਤੇ ਸਕੂਲ ਆਫ਼ ਐਮੀਨੈਂਸ ਰਾਮਸਰਾ ਨੂੰ ਸ਼ਾਮਲ ਕੀਤਾ ਗਿਆ। ਰੋਟਰੀ ਕਲੱਬ ਅਬੋਹਰ ਮਿਡਟਾਊਨ ਦੇ ਪ੍ਰਧਾਨ ਅਮਿੱਤ ਕਾਮਰਾ ਤੇ ਸਕੱਤਰ ਯਸ਼ੂ ਮੁੰਜਾਲ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਭਵਿੱਖ ਵੱਲ ਤੋਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਸਕੂਲ ਦੇ ਅਧਿਆਪਕਾਂ ਨੇ ਜ਼ਿਲ੍ਹਾ ਪੱਧਰੀ ਅਥਲੈਟਿਕਸ ’ਚ ਸੋਨ ਤਗਮੇ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਅੰਤਰਰਾਸ਼ਟਰੀ ਬਜ਼ੁਰਗ ਦਿਵਸ ’ਤੇ ਫ਼ਾਜ਼ਿਲਕਾ ਤੇ ਅਬੋਹਰ ਦੇ ਬਿਰਧ ਆਸ਼ਰਮਾਂ ’ਚ ਲਗਾਏ ਸਿਹਤ ਜਾਂਚ ਕੈਂਪ
Ad Position 24