ਗੋਪੀ ਚੰਦ ਆਰੀਆ ਮਹਿਲਾ ਕਾਲਜ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਮੁਕਾਬਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ।
ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਗੋਪੀ ਚੰਦ ਆਰੀਆ ਮਹਿਲਾ ਕਾਲਜ ਅਬੋਹਰ ਵਿਖੇ ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਦੀ ਅਗਵਾਈ ਹੇਠ ਇਤਿਹਾਸ ਵਿਭਾਗ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਵੱਖ-ਵੱਖ ਮੁਕਾਬਲੇ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ। ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲਮਾਲਾ ਭੇਟ ਕਰਕੇ ਕੀਤੀ ਗਈ। ਇਸ ਮੌਕੇ ਪੋਸਟਰ ਮੇਕਿੰਗ, ਕਵਿਤਾ ਉਚਾਰਨ, ਭਾਸ਼ਣ ਮੁਕਾਬਲੇ ਤੇ ਭਗਤ ਸਿੰਘ ਦੇ ਜੀਵਨ ’ਤੇ ਆਧਾਰਤ ਨਾਟਕ ਦੀ ਸਫਲ ਪੇਸ਼ਕਾਰੀ ਕੀਤੀ ਗਈ ਜਿਸ ’ਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਨੀਰਜ ਮਹਿਤਾ, ਰਿਸ਼ੂ ਕੁਮਾਰ ਤੇ ਸਹਿ-ਕੋਆਰਡੀਨੇਟਰ ਪ੍ਰੋ. ਕੋਮਲ ਤੇ ਪ੍ਰੋ. ਅਮਨਦੀਪ ਕੌਰ ਸਨ। ਮੰਚ ਸੰਚਾਲਨ ਕੋਮਲ ਤੇ ਅਰਪਣ ਨੇ ਕੀਤਾ। ਪ੍ਰਿੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਵਿਦਿਆਰਥਣਾਂ ਨੂੰ ਭਗਤ ਸਿੰਘ ਦੇ ਆਦਰਸ਼ਾਂ ਅਤੇ ਤਿਆਗ ਤੋਂ ਪ੍ਰੇਰਨਾ ਲੈ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਡਾ. ਮਨੋਜ ਫੁਟੇਲਾ, ਡਾ. ਅਨੀਤਾ ਸਿੰਘ, ਮੈਡਮ ਪ੍ਰੀਧੀ, ਮੈਡਮ ਅਮਨਪ੍ਰੀਤ ਕੌਰ, ਮੈਡਮ ਵਨੀਤਾ ਮੱਕੜ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।