03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਇਕ ਸਵਨਾ ਨੇ ਪਿੰਡ ਨਵਾਂ ਸਲੇਮਸ਼ਾਹ ਤੇ ਗੰਜੂਆਣਾ ’ਚ ਲਾਇਬ੍ਰੇਰੀਆਂ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਅਹਿਮ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਨਵਾਂ ਸਲੇਮਸ਼ਾਹ ਤੇ ਗੰਜੂਆਣਾ ਵਿਖੇ ਆਧੁਨਿਕ ਲਾਇਬ੍ਰੇਰੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ।

Ad Position 21
No active advertisement
ਅਜੀਤ ਡੈਸਕ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਿੱਢੀ ਮੁਹਿੰਮ ਤਹਿਤ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਅਹਿਮ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਨਵਾਂ ਸਲੇਮਸ਼ਾਹ ਤੇ ਗੰਜੂਆਣਾ ਵਿਖੇ ਆਧੁਨਿਕ ਲਾਇਬ੍ਰੇਰੀਆਂ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਹਸਤਾ ਕਲਾਂ ਵਿਖੇ ਨਵੀਆਂ ਬਣਾਈਆਂ ਇੰਟਰਲਾਕ ਗਲੀਆਂ ਤੇ ਪੱਕੀਆਂ ਨਾਲੀਆਂ ਦਾ ਰਸਮੀ ਉਦਘਾਟਨ ਕਰਕੇ ਇਨ੍ਹਾਂ ਨੂੰ ਪਿੰਡ ਵਾਸੀਆਂ ਸਮਰਪਿਤ ਕੀਤਾ। ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡ ਹਸਤਾ ਕਲਾਂ ਦੇ ਲੋਕਾਂ ਦੀ ਗਲੀਆਂ-ਨਾਲੀਆਂ ਪੱਕੀਆਂ ਕਰਨ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ। ਨਵਾਂ ਸਲੇਮਸ਼ਾਹ ਤੇ ਗੰਜੂਆਣਾ ਦੇ ਵਿਦਿਆਰਥੀਆਂ ਤੇ ਲੋਕਾਂ ਦੀ ਮੰਗ ਅਨੁਸਾਰ ਬਣਾਈਆਂ ਜਾ ਰਹੀਆਂ ਲਾਇਬ੍ਰੇਰੀਆਂ ਆਉਣ ਵਾਲੇ ਡੇਢ ਮਹੀਨੇ ਵਿਚ ਤਿਆਰ ਹੋ ਜਾਣਗੀਆਂ। ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ‘ਆਪ’ ਆਗੂ ਤੇ ਵੱਡੀ ਗਿਣਤੀ ’ਚ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸੁਹਾਨੀ ਡੋਡਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ ਅਗਲੀ ਖ਼ਬਰ ਪੀ.ਓ. ਸਟਾਫ਼ ਨੇ ਭਗੌੜਾ ਕੀਤਾ ਕਾਬੂ
Ad Position 24