03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਹਲਕਾ ਇੰਚਾਰਜ ਸੁਹਾਨੀ ਡੋਡਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ

ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ।

Ad Position 21
No active advertisement
ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਸੁਖਜੀਤ ਸਿੰਘ ਬਰਾੜ)- ਹਲਕਾ ਅਬੋਹਰ ਤੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਹਲਕੇ ’ਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਹਲਕੇ ਤੇ ਸ਼ਹਿਰ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਵੀ ਫ਼ੈਸਲੇ ਲਏ ਗਏ। ਇਸ ਦੌਰਾਨ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੰਮਾਂ ਵਿਚ ਵਿਸ਼ਵਾਸ ਰੱਖਦੀ ਹੈ। ਕਾਂਗਰਸ, ਭਾਜਪਾ ਤੇ ਅਕਾਲੀ ਦਲ ਪਾਸ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਲਈ ਕੋਈ ਵੀ ਮੁੱਦਾ ਨਹੀਂ ਹੈ। ਆਮ ਆਦਮੀ ਪਾਰਟੀ ਇਕ ਵਾਰ ਫਿਰ ਤੋਂ ਸੂਬੇ ਵਿਚ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ। ਇਸ ਮੌਕੇ ਚੇਅਰਮੈਨ ਰਾਜਿੰਦਰ ਕੰਬੋਜ, ਵਕੀਲ ਹਰਪ੍ਰੀਤ ਸਿੰਘ, ਤੇਜਵੀਰ ਸਿੰਘ ਬਰਾੜ ਤੇ ਹੋਰ ਬਹੁਤ ਸਾਰੇ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ - ਨਵਦੀਪ ਕੰਧਵਾਲੀਆ ਅਗਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਨਵਾਂ ਸਲੇਮਸ਼ਾਹ ਤੇ ਗੰਜੂਆਣਾ ’ਚ ਲਾਇਬ੍ਰੇਰੀਆਂ ਦਾ ਰੱਖਿਆ ਨੀਂਹ ਪੱਥਰ
Ad Position 24