03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਤੇਜ਼ ਕਰਕੇ ਬਣਾਇਆ ਜਾਵੇਗਾ ਲੋਕ ਲਹਿਰ - ਨਵਦੀਪ ਕੰਧਵਾਲੀਆ

ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫ਼ੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ. ਐਸ.

Ad Position 21
No active advertisement
ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਅਹਿਮ ਮੀਟਿੰਗ ਕਰਦੇ ਹੋਏ। ਅਜੀਤ ਤਸਵੀਰ 04-10-2026
ਫ਼ਾਜ਼ਿਲਕਾ, 3 ਅਕਤੂਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਗਈ ਫ਼ੈਸਲਾਕੁਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਤੇਜ਼ ਕਰਨ ਅਤੇ ਇਸ ਨੂੰ ਇਕ ਅਸਲ ‘ਲੋਕ ਲਹਿਰ’ ਬਣਾਉਣ ਦੇ ਮਕਸਦ ਨਾਲ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਐਸ.ਐਸ.ਪੀ. ਫ਼ਾਜ਼ਿਲਕਾ ਗਗਨ ਅਜੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ., ਐਸ.ਐੱਚ.ਓ. ਤੇ ਹੋਰ ਪ੍ਰਮੁੱਖ ਪੁਲਿਸ ਅਧਿਕਾਰੀ ਸ਼ਾਮਲ ਹੋਏ। ਇਸ ਦੌਰਾਨ ਸਰਕਾਰ ਦੀ ਇਸ ਅਹਿਮ ਮੁਹਿੰਮ ਨੂੰ ਗਰਾਊਂਡ ਲੈਵਲ ਤੱਕ ਮਜ਼ਬੂਤ ਕਰਨ ਤੇ ਨਸ਼ਾ ਵਿਰੋਧੀ ਗਤੀਵਿਧੀਆਂ ਵਿਚ ਆਮ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵਿਸਥਾਰ ਨਾਲ ਚਰਚਾ ਕੀਤੀ ਗਈ। ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਕੰਧਵਾਲੀਆ ਨੇ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਤੇ ਜਨਤਾ ਦੇ ਆਪਸੀ ਤਾਲਮੇਲ ਨਾਲ ਇਸ ਮੁਹਿੰਮ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਇਆ ਜਾਵੇ। ਐਸ.ਐਸ.ਪੀ. ਫ਼ਾਜ਼ਿਲਕਾ ਨੇ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਪ੍ਰਸ਼ਾਸਨ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵਚਨਬੱਧ ਹੈ ਤੇ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਲਿਹਾਜ਼ ਦੇ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਆਰਿਆ ਮਹਿਲਾ ਮਹਾਂਵਿਦਿਆਲਿਆ ਵਿਖੇ ਹਿੰਦੂ ਸੰਸਕ੍ਰਿਤੀ ਵਿਸ਼ੇ ’ਤੇ ਸੈਮੀਨਾਰ ਅਗਲੀ ਖ਼ਬਰ ਹਲਕਾ ਇੰਚਾਰਜ ਸੁਹਾਨੀ ਡੋਡਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਹੋਈ ਮੀਟਿੰਗ
Ad Position 24