ਪਰਗਟ ਸਿੰਘ ਦੇ ਪੰਜਾਬ ਪ੍ਰਧਾਨ ਬਣਨ ਨਾਲ ਪਾਰਟੀ ਵਰਕਰਾਂ ’ਚ ਉਤਸ਼ਾਹ- ਜੈਮਲਵਾਲਾ
ਮੰਡੀ ਲਾਧੂਕਾ, 4 ਅਕਤੂਬਰ( ਮਨਪ੍ਰੀਤ ਸਿੰਘ ਸੈਣੀ)- ਹਲਕਾ ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਘਬੀਰ ਸਿੰਘ ਜੈਮਲਵਾਲਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਨਿਯੁਕਤੀ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪ੍ਰਗਟ ਸਿੰਘ ਇਕ ਸਰਵ ਪ੍ਰਵਾਨਿਤ ਅਤੇ ਇਮਾਨਦਾਰ ਛਵੀ ਵਾਲੇ ਆਗੂ ਹਨ । ਰਘਬੀਰ ਸਿੰਘ ਜੈਮਲਵਾਲਾ ਨੇ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਦੇ ਰਹੇ ਚੁੱਕੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪਾਰਟੀ ਲਈ ਬਹੁਤ ਵਧੀਆ ਕੰਮ ਕੀਤੇ ਹੁਣ ਪੰਜਾਬ ਦੇ ਨਵੇਂ ਅਬਜਰਵਰ ਸਚਿਨ ਪਾਇਲਟ ਅਤੇ ਨਵੇਂ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਹੋਰ ਵੀ ਮਜ਼ਬੂਤੀ ਨਾਲ ਕੰਮ ਕਰੇਗੀ।
ਅਜੀਤ ਡੈਸਕ
05-10-2026