04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਗੋਲਡੀ ਮੁਸਾਫ਼ਿਰ ਨੇ ਪਿੰਡ ਕੁਲਾਰ ’ਚ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ

ਅਬੋਹਰ, 4 ਅਕਤੂਬਰ(ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਕੁਲਾਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ।

Ad Position 21
No active advertisement
ਅਜੀਤ ਡੈਸਕ 05-10-2026
ਅਬੋਹਰ, 4 ਅਕਤੂਬਰ(ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਕੁਲਾਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਪਿੰਡ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਪਹਿਲੀ ਸਰਕਾਰ ਹੈ। ਜਿਸ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਜੋ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ਸਨ। ਉਹ ਸਾਰੇ ਦੇ ਸਾਰੇ ਪੂਰੇ ਕੀਤੇ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਤਾਂ ਹਮੇਸ਼ਾਂ ਸੂਬੇ ਦੀ ਜਨਤਾ ਨੂੰ ਗੁੰਮਰਾਹ ਹੀ ਕੀਤਾ ਹੈ। ਆਮ ਆਦਮੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਪਣੇ ਕੀਤੇ ਗਏ ਕੰਮਾਂ ਦੇ ਦਮ ’ਤੇ ਫ਼ਿਰ ਤੋਂ ਸਰਕਾਰ ਬਣਾਏਗੀ। ਤੁਸੀਂ ਵੀ ਬੱਲੂਆਣਹਾ ਹਲਕੇ ’ਚ ਆਮ ਆਦਮੀ ਪਾਰਟੀ ਨੂੰ ਜਿਤਾਓ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿੰਗੇ ਭਾਅ ’ਤੇ ਵਿਕਣ ਵਾਲੀਆਂ ਮਠਿਆਈਆਂ ਦੀ ਗੁਣਵੱਤਾ ਅਤੇ ਸਫ਼ਾਈ ਦੀ ਕੌਣ ਕਰੇਗਾ ਨਿਗਰਾਨੀ? ਅਗਲੀ ਖ਼ਬਰ ਕਣਕ ਦੇ ਰੇਟਾਂ ’ਚ ਮਾਮੂਲੀ ਵਾਧੇ ਨਾਲ ਕਿਸਾਨ ਵਿਰੋਧੀ ਹੋਣ ਦਾ ਦਿੱਤਾ ਸਬੂਤ- ਆਗੂ
Ad Position 24