ਡਾ.ਭੀਮ ਰਾਓ ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ ਬਹਾਲ ਕਰਾਉਣ ਤੱਕ ਸਿੱਖਿਆ ਅਦਾਰਿਆਂ ’ਚ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ- ਧਰਮੂ ਵਾਲਾ, ਸਟਾਲਿਨ
ਜਲਾਲਾਬਾਦ, 5 ਅਕਤੂਬਰ (ਜਸਕਰਨ ਸਿੰਘ ਤਨੇਜਾ)- ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਹੇਠ ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਵਿਖੇ ਨਵੀਂ ਸਿੱਖਿਆ ਨੀਤੀ 2020 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਏ.
ਸ
ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਵਿਖੇ ਸਕਾਲਰਸ਼ਿਪ ਪੋਰਟਲ ਨੂੰ ਬਹਾਲ ਕਰਵਾਉਣ ਲਈ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ ਅਤੇ ਏ.ਆਈ.ਐੱਸ.ਐਫ.ਦੇ ਆਗੂ। ਤਸਵੀਰ-ਜਸਕਰਨ ਸਿੰਘ ਤਨੇਜਾ
06-10-2026
ਜਲਾਲਾਬਾਦ, 5 ਅਕਤੂਬਰ (ਜਸਕਰਨ ਸਿੰਘ ਤਨੇਜਾ)- ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀ ਅਗਵਾਈ ਹੇਠ ਸਰਕਾਰੀ ਗਰਲਜ਼ ਕਾਲਜ ਜਲਾਲਾਬਾਦ ਵਿਖੇ ਨਵੀਂ ਸਿੱਖਿਆ ਨੀਤੀ 2020 ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੀ ਅਗਵਾਈ ਏ.ਆਈ.ਐੱਸ.ਐਫ. ਕਾਲਜ ਦੀਆਂ ਆਗੂਆਂ ਮਹਿਕ, ਜਸਪ੍ਰੀਤ ਤੇ ਸਿਮਰਨ ਨੇ ਕੀਤੀ। ਇਸ ਮੌਕੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂਵਾਲਾ ਤੇ ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਗੱਲਬਾਤ ਕਰਦਿਆਂ ਆਗੂਆਂ ਨੇ ਆਖਿਆ ਕਿ ਇਸ ਨਵੀਂ ਸਿੱਖਿਆ ਨੀਤੀ ਤਹਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਸਹੂਲਤ ਤੋਂ ਵਾਂਝਾ ਕੀਤਾ ਜਾ ਰਿਹਾ ਹੈ। ਪੰਜਾਬ ਦੇ ਕਾਲਜਾਂ ਵਿਚ ਚੱਲ ਰਹੇ ਡਾ. ਭੀਮ ਰਾਓ ਅੰਬੇਡਕਰ ਪੋਰਟਲ ਨੂੰ ਮਰਜ਼ ਕਰਕੇ ਕੇਂਦਰ ਸਰਕਾਰ ਵਲੋਂ ਇਸ ਦਾ ਕੇਂਦਰੀਕਰਨ ਕਰਦਿਆਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਵਿਚ ਬਦਲਿਆ ਜਾ ਰਿਹਾ ਹੈ। ਇਸ ਨਵੇਂ ਪੋਰਟਲ ਵਿਚ ਸਭ ਤੋਂ ਵੱਡੀ ਕਮੀ ਇਹ ਹੈ ਕਿ ਜੇਕਰ ਕਿਸੇ ਵਿਦਿਆਰਥੀ ਦੀ ਰੀਅਪੀਅਰ ਆ ਜਾਂਦੀ ਹੈ ਤਾਂ ਉਹ ਸਕਾਲਰਸ਼ਿਪ ਫਾਰਮ ਨਹੀਂ ਭਰ ਸਕੇਗਾ ਜਦਕਿ ਸਮੈਸਟਰ ਪ੍ਰਣਾਲੀ ਅਨੁਸਾਰ ਰੀਅਪੀਅਰ ਆਉਣ ’ਤੇ ਵੀ ਵਿਦਿਆਰਥੀ ਨੂੰ ਅਗਲੇ ਸਮੈਸਟਰ ਵਿਚ ਪ੍ਰਮੋਟ ਕਰ ਦਿੱਤਾ ਜਾਂਦਾ ਹੈ ਤਾਂ ਜੋ ਉਹ ਆਪਣੀ ਪੜ੍ਹਾਈ ਪੂਰੀ ਕਰ ਸਕੇ। ਕੇਂਦਰ ਸਰਕਾਰ ਇਸ ਤਰ੍ਹਾਂ ਦੀਆਂ ਸ਼ਰਤਾਂ ਲਗਾ ਕੇ ਵਿਦਿਆਰਥੀਆਂ ਤੋਂ ਸਿੱਖਿਆ ਦਾ ਅਧਿਕਾਰ ਖੋਹ ਰਹੀ ਹੈ। ਆਗੂ ਰਮਨ ਧਰਮੂ ਵਾਲਾ ਤੇ ਸਟਾਲਿਨ ਲਮੋਚੜ ਨੇ ਪੰਜਾਬ ਸਰਕਾਰ ਤੋਂ ਸਪਸ਼ਟੀਕਰਨ ਮੰਗਦਿਆਂ ਕਿਹਾ ਕਿ ਜਦੋਂ ਪੰਜਾਬ ਦੇ ਕਾਲਜਾਂ ਨੂੰ ਅਜੇ ਤੱਕ ਇਸ ਸਬੰਧੀ ਕੋਈ ਨੋਟੀਫ਼ਿਕੇਸ਼ਨ ਨਹੀਂ ਆਇਆ ਤਾਂ ਫਿਰ ਕਿਸ ਆਧਾਰ ’ਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਫਾਰਮ ਭਰਨ ਤੋਂ ਰੋਕਿਆ ਜਾ ਰਿਹਾ ਹੈ ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਦਾ ਜਵਾਬ ਦੇਣਾ ਪਵੇਗਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਮ ’ਤੇ ਬਣੀ ਸਰਕਾਰ ਅੱਜ ਸਕਾਲਰਸ਼ਿਪ ਦਾ ਨਾਮ ਬਦਲਣ ’ਤੇ ਚੁੱਪ ਕਿਉਂ ਹੈ। ਇਸ ਮੌਕੇ ਕਾਲਜ ਆਗੂਆਂ ਮਹਿਕ, ਜਸਪ੍ਰੀਤ ਤੇ ਸਿਮਰਨ ਨੇ ਕਿਹਾ ਕਿ ਇਸ ਵਜ਼ੀਫ਼ੇ ਦੇ ਸਿਰ ’ਤੇ ਹੀ ਉਨ੍ਹਾਂ ਦੀ ਪੜ੍ਹਾਈ ਜਾਰੀ ਹੈ। ਜੇਕਰ ਵਜ਼ੀਫ਼ਾ ਨਾ ਮਿਲਿਆ ਤਾਂ ਉਨ੍ਹਾਂ ਨੂੰ ਪੜ੍ਹਾਈ ਛੱਡ ਕੇ ਘਰ ਬੈਠਣ ਲਈ ਮਜਬੂਰ ਹੋਣਾ ਪਵੇਗਾ।