06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

13 ਸੂਤਰੀ ਮੰਗਾਂ ਨੂੰ ਲੈ ਕੇ ਭਾਕਿਯੂ ਏਕਤਾ ਉਗਰਾਹਾਂ ਨੇ ਕੀਤਾ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ

ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 13 ਸੂਤਰੀ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦਫ਼ਤਰ ਦੇ ਮੁੱਖ ਗੇਟ ਦੇ ਅੰਦਰ ਧਰਨਾ ਦਿੰਦਿਆਂ ਦਫ਼ਤਰ ਦੇ ਗੇਟਾਂ ਨੂੰ ਬੰਦ ਕੀਤਾ ਗਿਆ ਜਿਸ ਨਾਲ ਡਿਪਟੀ ਕਮਿਸ਼ਨਰ ਤੇ ਐੱਸ.

Ad Position 21
No active advertisement
ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 13 ਸੂਤਰੀ ਮੰਗਾਂ ਨੂੰ ਲੈ ਕੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਦਫ਼ਤਰ ਦੇ ਮੁੱਖ ਗੇਟ ਦੇ ਅੰਦਰ ਧਰਨਾ ਦਿੰਦਿਆਂ ਦਫ਼ਤਰ ਦੇ ਗੇਟਾਂ ਨੂੰ ਬੰਦ ਕੀਤਾ ਗਿਆ ਜਿਸ ਨਾਲ ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਦਫ਼ਤਰ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਕਿਸਾਨਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਧਰਨੇ ਵਿਚ ਔਰਤਾਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ। ਧਰਨੇ ਨੂੰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਨਿੰਦਾ ਕੀਤੀ। ਮੰਗਾਂ ਵਿਚ ਕਿਸਾਨ, ਖੇਤ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ, ਵਧਾਰੇ ਲਈ ਵਾਤਾਵਰਨ ਪੱਖੀ ਤੇ ਕਾਰਪੋਰੇਟਾਂ ਤੇ ਜ਼ਿਮੀਂਦਾਰਾਂ ਵਿਰੋਧੀ ਪੰਜਾਬ ਦੀ ਖੇਤੀ ਨੀਤੀ ਬਣਾਉਣ ਅਤੇ ਲਾਗੂ ਕਰਨ ਲਈ ਕਿਹਾ। ਸੰਘਰਸ਼ਾਂ ਦੌਰਾਨ ਕਿਸਾਨਾਂ ਆਗੂਆਂ ਤੇ ਵਰਕਰਾਂ ’ਤੇ ਪਏ ਸਾਰੇ ਝੂਠੇ ਮੁਕੱਦਮੇ ਰੱਦ ਕਰਨ, ਗ੍ਰਿਫ਼ਤਾਰੀਆਂ ਦੇ ਸਾਰੇ ਫ਼ਰੰਟ ਫ਼ੌਰੀ ਮਨਸੂਖ਼ ਅਤੇ ਪਰਾਲੀ ਸਾੜਨ ਵਾਲੇ ਸਾਰੇ ਮਾਮਲੇ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਚਾਰ ਗੁਰਭੇਜ ਸਿੰਘ ਰੋਹੀਵਾਲਾ, ਜ਼ਿਲ੍ਹਾ ਸੰਗਠਨ ਸਕੱਤਰ ਜਗਸੀਰ ਸਿੰਘ ਘੋਲਾ ਨੇ ਕਿਹਾ ਕਿ ਕਿਸਾਨ ਜਥੇਬੰਦੀ ਵਲੋਂ ਸੂਬੇ ਭਰ ਅੰਦਰ ਅੱਜ ਦੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ ਜਿਸ ਤਹਿਤ ਉਨ੍ਹਾਂ ਨੇ ਫ਼ਾਜ਼ਿਲਕਾ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਤੇ ਐੱਸ.ਐੱਸ.ਪੀ.ਦਫ਼ਤਰ ਦੇ ਅੰਦਰ ਧਰਨਾ ਲਗਾ ਕੇ ਮੁੱਖ ਗੇਟਾਂ ਨੂੰ ਬੰਦ ਕੀਤਾ ਗਿਆ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਹੋਇਆਂ ਡਿਪਟੀ ਕਮਿਸ਼ਨਰ ਆਪਣੇ ਦਫ਼ਤਰ ਤੋਂ ਕਿਸਾਨਾਂ ਨਾਲ ਬਿਨਾਂ ਗੱਲਬਾਤ ਕੀਤੇ ਚਲੇ ਗਏ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇਵਾਲਾ, ਪੂਰਨ ਸਿੰਘ ਤੰਬੂਵਾਲਾ, ਜ਼ਿਲ੍ਹਾ ਸਲਾਹਕਾਰ ਮਿੱਤਰ ਕੰਬੋਜ, ਬਲਾਕ ਪ੍ਰਧਾਨ ਗੁਰੂਹਰਸਹਾਏ ਅੰਗਰੇਜ਼ ਸਿੰਘ ਚੀਮਾ, ਬਲਾਕ ਆਗੂ ਜਲਾਲਾਬਾਦ ਮਨਜੀਤ ਸਿੰਘ ਘੱਟਿਆਂਵਾਲੀ, ਬਲਾਕ ਪ੍ਰਧਾਨ ਫ਼ਾਜ਼ਿਲਕਾ ਅਮਰਜੀਤ ਸਿੰਘ, ਬਲਾਕ ਪ੍ਰਧਾਨ ਅਬੋਹਰ ਬਿੱਟੂ, ਗੁਰਮੇਲ ਸਿੰਘ ਬਲਾਕ ਆਗੂ ਅਰਨੀਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਦੇ 50 ਸਾਲ ਪੂਰੇ ਹੋਣ ’ਤੇ ਕਰਵਾਇਆ ਕੀਰਤਨ ਸਮਾਗਮ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਖੇ ‘ਸਫ਼ਾਈ ਮਿੱਤਰ ਸਨਮਾਨ ਸਮਾਗਮ’
Ad Position 24