06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 9 ਮੁਕੱਦਮੇ ਦਰਜ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਮੋਜੇ ਵਾਲਾ ਟੀ-ਪੁਆਇੰਟ ਪਾਸ ਪੁੱਜੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਵੱਲ ਨੂੰ ਮੁੜ ਗਿਆ ਜਿਸ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਮੋਹਕਮ ਅਰਾਈਆਂ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 06-10-2026
ਫ਼ਾਜ਼ਿਲਕਾ, 5 ਅਕਤੂਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਮੋਜੇ ਵਾਲਾ ਟੀ-ਪੁਆਇੰਟ ਪਾਸ ਪੁੱਜੀ ਤਾਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਵੱਲ ਨੂੰ ਮੁੜ ਗਿਆ ਜਿਸ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਮੋਹਕਮ ਅਰਾਈਆਂ ਵਜੋਂ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਅਮੀਰ ਖ਼ਾਸ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੰਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਕੱਚੀ ਪਟੜੀ ਨਹਿਰ ਤੇਲੀਆ ਵਾਲਾ ’ਤੇ ਜਾ ਰਹੀ ਸੀ ਤਾਂ ਸਾਹਮਣੇ ਤੋਂ 3 ਨੌਜਵਾਨ ਵਿਅਕਤੀ ਆਉਂਦੇ ਦਿਖਾਈ ਦਿੱਤੇ, ਜੋ ਪੁਲਿਸ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਵੱਲ ਮੁੜਨ ਲੱਗੇ ਜਿਨ੍ਹਾਂ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਸਿੰਘ ਪੁੱਤਰ ਮੁਖ਼ਤਿਆਰ ਸਿੰਘ, ਕੁਲਵੰਤ ਸਿੰਘ ਉਰਫ਼ ਬੱਬੂ ਪੁੱਤਰ ਸੁਰਜੀਤ ਸਿੰਘ ਅਤੇ ਜਗਮੀਤ ਸਿੰਘ ਉਰਫ਼ ਨਿੱਕਾ ਪੁੱਤਰ ਨਿਸ਼ਾਨ ਸਿੰਘ ਵਾਸੀ ਵੱਡਾ ਬੁਰਜ ਵਾਲਾ ਕੋਲੋਂ ਇਕ-ਇਕ ਪੱਤਾ (ਕੁੱਲ 30) ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਤਿੰਨੋਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਸੜਕ ਹਾਦਸੇ ’ਚ ਇਕ ਵਿਅਕਤੀ ਦੀ ਮੌਤ, ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋਣ ’ਤੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਨੂੰ ਜਸਪਾਲ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਢਾਣੀ ਕਰਨੈਲ ਸਿੰਘ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਸਾਲਾ ਰਾਜੂ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਅਲਿਆਣਾ ਆਪਣੇ ਮੋਟਰਸਾਈਕਲ ’ਤੇ ਆ ਰਿਹਾ ਸੀ। ਜਦੋਂ ਉਹ ਘੱਲੂ ਤੋਂ ਕਟੈਹੜਾ ਰੋਡ ’ਤੇ ਪੁੱਜਾ ਤਾਂ ਅੱਗੇ ਟਰੈਕਟਰ-ਟਰਾਲੀ ਨੂੰ ਓਵਰਟੇਕ ਕਰਦੇ ਸਮੇਂ ਸਾਹਮਣੇ ਤੋਂ ਆਏ ਥ੍ਰੀ-ਵੀਲਰ ਨਾਲ ਟੱਕਰ ਹੋ ਗਈ ਤੇ ਟਰੈਕਟਰ-ਟਰਾਲੀ ਉਸ ਦੇ ਉੱਪਰ ਦੀ ਲੰਘ ਗਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਿਸ ਨੇ ‘ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ- ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਪਾਣੀ ਵਾਲੀ ਡਿੱਗੀ ਅੰਨ੍ਹੀ ਦਿੱਲੀ ਫਾਜ਼ਿਲਕਾ ਨੇੜੇ ਪੁੱਜੀ ਤਾਂ ਉੱਥੇ ਦੋ ਨੌਜਵਾਨ ਖੜ੍ਹੇ ਸਨ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ। ਕਾਬੂ ਕਰਨ ’ਤੇ ਅਮਨਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਨਵੀਂ ਆਬਾਦੀ ਫਾਜ਼ਿਲਕਾ ਤੇ ਜੈਕਬ ਮਸੀਹ ਪੁੱਤਰ ਗੁਰਚਰਨ ਸਿੰਘ ਵਾਸੀ ਓਡਾ ਵਾਲੀ ਬਸਤੀ ਫਾਜ਼ਿਲਕਾ ਕੋਲੋਂ 20 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਖੂਈਆਂ ਸਰਵਰ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਖੇਡ ਸਟੇਡੀਅਮ ਪੰਡਿਤਾਂ ਵਾਲੀਆਂ ਝੁੱਗੀਆਂ ਨੇੜੇ ਪੁੱਜੀ ਤਾਂ ਇਕ ਵਿਅਕਤੀ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਦੀ ਗੱਡੀ ਵੇਖ ਕੇ ਖਿਸਕਣ ਲੱਗਿਆ ਤਾਂ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਜਤਿੰਦਰ ਸਿੰਘ ਉਰਫ਼ ਗੁੰਬਾ ਪੁੱਤਰ ਜਸਵੰਤ ਸਿੰਘ ਵਾਸੀ ਚੱਕ ਬਲੋਚਾ ਉਰਫ਼ ਮਹਾਲਮ ਨੂੰ ਕਾਬੂ ਕਰਕੇ ਚੈੱਕ ਕੀਤਾ ਤਾਂ ਉਸ ਕੋਲੋਂ 2 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਖੂਈਆਂ ਸਰਵਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੇਮ-ਨਾਲ਼ਾ ਹਰੀਪੁਰਾ ਨੇੜੇ ਪੁੱਜੀ ਤਾਂ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ ਜਿਸ ਨੇ ਪੁਲਿਸ ਨੂੰ ਵੇਖ ਕੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਦਿੱਤਾ। ਪੁਲਿਸ ਨੇ ਕੁਲਦੀਪ ਕੁਮਾਰ ਉਰਫ਼ ਅਜੇ ਪੁੱਤਰ ਪੋਖਰ ਰਾਮ ਵਾਸੀ ਪਿੰਡ ਦੌਲਤਪੁਰਾ ਨੂੰ ਕਾਬੂ ਕਰਕੇ ਲਿਫ਼ਾਫ਼ਾ ਚੈੱਕ ਕੀਤਾ ਤਾਂ ਉਸ ਵਿਚੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ 1 ਅਬੋਹਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਕੌਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਲਿੰਕ ਰੋਡ ਰੇਲਵੇ ਫਾਟਕ ਰਕਬਾ ਪਿੰਡ ਸੀਡ ਫਾਰਮ ਕੱਚਾ ਅਬੋਹਰ ਨੇੜੇ ਪੁੱਜੀ ਤਾਂ 4 ਵਿਅਕਤੀ ਲਿਫ਼ਾਫ਼ੇ ਵਿਚ ਹੱਥ ਮਾਰਦੇ ਦਿਖਾਈ ਦਿੱਤੇ, ਜੋ ਪੁਲਿਸ ਨੂੰ ਵੇਖ ਕੇ ਖੇਤਾਂ ਵੱਲ ਭੱਜਣ ਲੱਗੇ। ਪੁਲਿਸ ਨੇ ਸੋਨੂੰ ਸਿੰਘ ਪੁੱਤਰ ਗੁਰਮੇਲ ਸਿੰਘ, ਗੁਰਮੇਲ ਸਿੰਘ ਪੁੱਤਰ ਢੋਲਾ ਸਿੰਘ, ਹਰਜਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਜਗਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਢਾਣੀ ਡੰਡੇ ਵਾਲੀ ਨੂੰ ਕਾਬੂ ਕਰਕੇ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਚਾਰੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਫ਼ਾਜ਼ਿਲਕਾ- ਥਾਣਾ ਸਦਰ ਅਬੋਹਰ ਪੁਲਿਸ ਨੇ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਰਮਨਦੀਪ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਕੁੰਡਲ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਾਲਾ ਸਿੰਘ ਪੁੱਤਰ ਗੁਰਦੇਵ ਸਿੰਘ, ਕ੍ਰਿਸ਼ਨ ਸਿੰਘ ਪੁੱਤਰ ਤਰਸੇਮ ਸਿੰਘ, ਜਸ਼ਨਦੀਪ ਸਿੰਘ ਪੁੱਤਰ ਸਕੰਦਰ ਸਿੰਘ, ਵਿਨੋਦ ਤੇ ਗਗਨਦੀਪ ਵਾਸੀ ਕੁੰਡਲ ਵਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇਕ ਦੀ ਮੌਤ, ਮਾਮਲਾ ਦਰਜ ਫ਼ਾਜ਼ਿਲਕਾ-ਥਾਣਾ ਸਦਰ ਅਬੋਹਰ ਪੁਲਿਸ ਨੇ ਤੇਜ਼ ਰਫ਼ਤਾਰ ਮੋਟਰਸਾਈਕਲ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋਣ ’ਤੇ ਮੋਟਰਸਾਈਕਲ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਮੁਹੰਮਦ ਅਨਵਰ ਪੁੱਤਰ ਇੰਦਰੀਸ ਵਾਸੀ ਪਿੰਡ ਕਰਮ ਪੱਟੀ ਬਿਹਾਰ ਹਾਲ ਵਾਸੀ ਪਾਰਕ ਪੈਕਪੁਰਾ ਅਬੋਹਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਤੇ ਉਸ ਦਾ ਭਰਾ ਮੋਹਮਦ ਮਾਸੂਮ ਕੰਮ ਖ਼ਤਮ ਕਰਕੇ ਪੈਦਲ ਜਾ ਰਹੇ ਸਨ। ਕੋਆਪਰੇਟਿਵ ਸੋਸਾਇਟੀ ਗੋਦਾਮ ਪਿੰਡ ਭੰਗਾਲਾ ਨੇੜੇ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਮੋਟਰਸਾਈਕਲ ਚਾਲਕ ਪਰਗਟ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਆਤਮਜ ਨੇ ਉਸ ਦੇ ਭਰਾ ਵਿਚ ਮੋਟਰਸਾਈਕਲ ਮਾਰਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹਾਈ ਰਿਸਕ ਗਰਭ ਅਵਸਥਾ ਤੇ ਐੱਚ.ਪੀ.ਵੀ. ਟੀਕਾਕਰਨ ਸੰਬੰਧੀ ਵਿਸ਼ੇਸ਼ ਬੈਠਕ ਅਗਲੀ ਖ਼ਬਰ ਬੰਬੇ ਇੰਸਟੀਚਿਊਟ ਨੇ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਗੁਰੂ ਨਾਨਕ ਸਕੂਲ ਦੇ ਅਧਿਆਪਕਾਂ ਦਾ ਕੀਤਾ ਸਨਮਾਨ
Ad Position 24