ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸੰਗਤਾਂ ਨੇ ਭਰੀ ਹਾਜ਼ਰੀ
ਜਲਾਲਾਬਾਦ, 5 ਅਕਤੂਬਰ (ਜਸਕਰਨ ਸਿੰਘ ਤਨੇਜਾ)- ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਲਗਾਤਾਰ ਚਾਰ ਦਿਨ ਤੱਕ ਗੁਰਬਾਣੀ, ਕੀਰਤਨ, ਕਥਾ-ਵਿਚਾਰ ਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।
ਜਲਾਲਾਬਾਦ, 5 ਅਕਤੂਬਰ (ਜਸਕਰਨ ਸਿੰਘ ਤਨੇਜਾ)- ਦਸਮੇਸ਼ ਸੇਵਾ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਗੁਰਮਤਿ ਸਮਾਗਮ ਦੇ ਅੰਤਿਮ ਦਿਨ ਸੰਗਤਾਂ ਨੇ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਲਗਾਤਾਰ ਚਾਰ ਦਿਨ ਤੱਕ ਗੁਰਬਾਣੀ, ਕੀਰਤਨ, ਕਥਾ-ਵਿਚਾਰ ਤੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ। ਸਮਾਗਮ ਦੇ ਅੰਤਿਮ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ’ਤੇ ਚੱਲਣ, ਗੁਰਬਾਣੀ ਨਾਲ ਜੁੜਨ ਤੇ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਖਚੈਨ ਸਿੰਘ ਰਿੰਕੂ ਖ਼ਾਲਸਾ ਤੇ ਸਮੂਹ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਬੀਬੀ ਦਲੇਰ ਕੌਰ ਖ਼ਾਲਸਾ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ, ਭਾਈ ਬਾਜ਼ ਸਿੰਘ ਨਿਮਾਣਾ ਤੇ ਭਾਈ ਨਿਰਮਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਮੁੱਖ ਸੇਵਾਦਾਰ ਸੁਖਚੈਨ ਸਿੰਘ ਰਿੰਕੂ ਖ਼ਾਲਸਾ ਨੇ ਸਮਾਗਮ ਦੀ ਸਫਲਤਾ ਲਈ ਸੰਗਤਾਂ, ਧਾਰਮਿਕ ਸ਼ਖ਼ਸੀਅਤਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਦਸਮੇਸ਼ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਖਚੈਨ ਸਿੰਘ ਰਿੰਕੂ ਖ਼ਾਲਸਾ ਨੇ ਦੱਸਿਆ ਕਿ ਸਮਾਗਮ ਦੇ ਨਾਲ-ਨਾਲ ਲੋਕ ਭਲਾਈ ਲਈ ਵੱਖ-ਵੱਖ ਸੇਵਾ ਕਾਰਜ ਵੀ ਜਾਰੀ ਹਨ।