05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣਾ ਸਹੀ ਫ਼ੈਸਲਾ - ਚੇਅਰਮੈਨ ਕਾਲੜਾ

ਫ਼ਾਜ਼ਿਲਕਾ, 5 ਅਕਤੂਬਰ (ਅਮਰਜੀਤ ਸ਼ਰਮਾ)- ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਇਕ ਅਤਿ ਸ਼ਲਾਘਾਯੋਗ ਤੇ ਸਮੇਂ ਦਾ ਸਹੀ ਫ਼ੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪਰਗਟਾਵਾ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਕੰਵਲ ਕਾਲੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਕੀਤੇ।

Ad Position 21
No active advertisement
ਅਜੀਤ ਡੈਸਕ 06-10-2026
ਫ਼ਾਜ਼ਿਲਕਾ, 5 ਅਕਤੂਬਰ (ਅਮਰਜੀਤ ਸ਼ਰਮਾ)- ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਇਕ ਅਤਿ ਸ਼ਲਾਘਾਯੋਗ ਤੇ ਸਮੇਂ ਦਾ ਸਹੀ ਫ਼ੈਸਲਾ ਹੈ। ਇਨ੍ਹਾਂ ਸ਼ਬਦਾਂ ਦਾ ਪਰਗਟਾਵਾ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਕੰਵਲ ਕਾਲੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਕੀਤੇ। ਉਨ੍ਹਾਂ ਕਿਹਾ ਕਿ ਪਿਛਲੇ 3-4 ਮਹੀਨਿਆਂ ਤੋਂ ਪੰਜਾਬ ਕਾਂਗਰਸ ਪਾਰਟੀ ਵਿਚ ਜੋ ਅੰਦਰੂਨੀ ਘਮਸਾਣ ਚੱਲ ਰਿਹਾ ਸੀ, ਹੁਣ ਇਸ ਫ਼ੈਸਲੇ ਨਾਲ ਉਸ ’ਤੇ ਪੂਰਨ ਵਿਰਾਮ ਲੱਗ ਜਾਵੇਗਾ। ਚੇਅਰਮੈਨ ਕਾਲੜਾ ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪਰਗਟ ਸਿੰਘ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਉਨ੍ਹਾਂ ਨੂੰ ਪੰਜਾਬ ਦੀ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ, ਜਿਸ ਨੂੰ ਉਹ ਬਾਖ਼ੂਬੀ ਨਿਭਾਉਣਗੇ। ਇਸ ਦੇ ਨਾਲ ਹੀ ਪਾਰਟੀ ਨੂੰ ਇਕ ਮੰਚ ’ਤੇ ਇਕੱਠਾ ਕਰਨ ਲਈ ਸੀਨੀਅਰ ਆਗੂ ਸਚਿਨ ਪਾਇਲਟ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਦਰਜ ਕਰਕੇ ਪੰਜਾਬ ’ਚ ਆਪਣੀ ਸਰਕਾਰ ਬਣਾਏਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਜਲਾਲਾਬਾਦ ਨੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ ਅਗਲੀ ਖ਼ਬਰ 6599 ਯੂਨਿਟ ਖ਼ੂਨਦਾਨ ਕਰਵਾ ਕੇ ਸ੍ਰੀ ਰਾਮ ਕਿਰਪਾ ਸੇਵਾ ਸੰਘ ਨੇ ਪੰਜਾਬ ’ਚ ਹਾਸਿਲ ਕੀਤਾ ਦੂਜਾ ਸਥਾਨ
Ad Position 24