07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਜੇ ਕਾਲੜਾ ਦਾ ਜਲਾਲਾਬਾਦ ਪਹੁੰਚਣ ’ਤੇ ਨਿੱਘਾ ਸਵਾਗਤ

ਜਲਾਲਾਬਾਦ, 6 ਅਕਤੂਬਰ (ਜਸਕਰਨ ਸਿੰਘ ਤਨੇਜਾ)- ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੇ ਜਲਾਲਾਬਾਦ ਪਹੁੰਚਣ ’ਤੇ ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ (ਜੱਜ ਦਰਗਨ) ਵਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਆੜ੍ਹਤੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵਿਜੇ ਕਾਲੜਾ ਨਾਲ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਜਲਾਲਾਬਾਦ, 6 ਅਕਤੂਬਰ (ਜਸਕਰਨ ਸਿੰਘ ਤਨੇਜਾ)- ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਦੇ ਜਲਾਲਾਬਾਦ ਪਹੁੰਚਣ ’ਤੇ ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ (ਜੱਜ ਦਰਗਨ) ਵਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਆੜ੍ਹਤੀ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਵਿਜੇ ਕਾਲੜਾ ਨਾਲ ਝੋਨੇ ਦੇ ਸੀਜ਼ਨ ਨੂੰ ਲੈ ਕੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਗੱਲਬਾਤ ਦੌਰਾਨ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ ਨੂੰ ਆਉਣ ਵਾਲੀਆਂ ਵੱਖ-ਵੱਖ ਸਮੱਸਿਆਵਾਂ ਅਤੇ ਖ਼ਰੀਦ ਪ੍ਰਬੰਧਾਂ ਸਬੰਧੀ ਮਾਮਲਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਵਿਜੇ ਕਾਲੜਾ ਨੇ ਆੜ੍ਹਤੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੇ ਮੁੱਦਿਆਂ ਨੂੰ ਫੈਡਰੇਸ਼ਨ ਦੇ ਪੱਧਰ ’ਤੇ ਉਠਾਉਣ ਸਬੰਧੀ ਵੀ ਗੱਲਬਾਤ ਕੀਤੀ। ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ (ਜੱਜ ਦਰਗਨ) ਨੇ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਆੜ੍ਹਤੀਆਂ ਨਾਲ ਜੁੜੇ ਮੁੱਦਿਆਂ ’ਤੇ ਸਮੇਂ-ਸਮੇਂ ’ਤੇ ਵਿਚਾਰ-ਵਟਾਂਦਰਾ ਕਰਨਾ ਜ਼ਰੂਰੀ ਹੈ। ਇਸ ਮੌਕੇ ਆੜ੍ਹਤੀ ਯੂਨੀਅਨ ਦੇ ਅਹੁਦੇਦਾਰ ਸਚਿਨ ਮਿੱਢਾ ਅਤੇ ਸਮੂਹ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਣਾ ਜਮਾਲ ਕੇ ਨੇ ਭਾਜਪਾ ਦੇ ਰਾਸ਼ਟਰੀ ਸੰਗਠਨ ਮਹਾ ਮੰਤਰੀ ਬੀ. ਐਲ. ਸੰਤੋਸ਼ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪਿੰਡ ਹਿੰਮਤਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਹਰਿਮੰਦਰ ਸਾਹਿਬ ਲਈ ਰਵਾਨਾ
Ad Position 24