07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਲੇਮਸ਼ਾਹ ਸਰਕਾਰੀ ਗਊਸ਼ਾਲਾ ’ਚ ਗਊਆਂ ਦੀ ਸੇਵਾ-ਸੰਭਾਲ ਦੀ ਅਮਨ ਅਰੋੜਾ ਵਲੋਂ ਸ਼ਲਾਘਾ

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਤੇ ਇੱਥੇ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਕੰਮ ਕਰ ਰਹੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਨ ਸਮੇਂ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਤੇ ਹੋਰ। ਅਜੀਤ ਤਸਵੀਰ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ ਤੇ ਇੱਥੇ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਕੰਮ ਕਰ ਰਹੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵਲੋਂ ਨਿਭਾਈ ਜਾ ਰਹੀ ਸੇਵਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਮੌਜੂਦ ਸਨ। ਦੌਰੇ ਦੌਰਾਨ ਮੰਤਰੀ ਨੂੰ ਦੱਸਿਆ ਗਿਆ ਕਿ ਇਸ ਗਊਸ਼ਾਲਾ ਵਿਚ ਲਗਭਗ 650 ਗਊਆਂ ਦੀ ਦੇਖਭਾਲ ਕੀਤੀ ਜਾ ਰਹੀ ਹੈ, ਜਿਸ ਵਿਚ ਸਥਾਨਕ ਵਸਨੀਕਾਂ ਅਤੇ ਪੰਜਾਬ ਸਰਕਾਰ ਦੇ ਸਬੰਧਿਤ ਅਧਿਕਾਰੀਆਂ ਵਲੋਂ ਪੂਰਾ ਸਹਿਯੋਗ ਦਿੱਤਾ ਜਾ ਰਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪਸ਼ੂਆਂ ਦੀ ਸੇਵਾ ਅਤੇ ਸਾਂਭ-ਸੰਭਾਲ ਇੱਕ ਨੇਕ ਕਾਰਜ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਉਪਰਾਲਿਆਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਗਊਸ਼ਾਲਾ ਵਿਖੇ ਮੌਜੂਦ ਆਮ ਲੋਕਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਸੁਣੀਆਂ ਅਤੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਗਊਵੰਸ ਦੀ ਸਾਂਭ-ਸੰਭਾਲ ਵਿਚ ਕੋਈ ਲਾਪਰਵਾਹੀ ਨਾ ਵਰਤੀ ਜਾਵੇ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਬੇਸਹਾਰਾ ਗਊਵੰਸ ਦੀ ਸੰਭਾਲ ਲਈ ਵੱਧ ਤੋਂ ਵੱਧ ਦਾਨ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਬੀ.ਡੀ.ਪੀ.ਓ. ਲਾਲ ਸਿੰਘ ਅਤੇ ਸਰਕਾਰੀ ਗਊਸ਼ਾਲਾ ਦਾ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਅਧਾਰਸ਼ਿਲਾ ਸਕੂਲ ਵਿਖੇ ਅੰਤਰ-ਜ਼ਿਲ੍ਹਾ ਯੋਗਾ ਮੁਕਾਬਲੇ ਦਾ ਸ਼ਾਨਦਾਰ ਆਗਾਜ਼ ਯੋਗ, ਅਨੁਸ਼ਾਸਨ ਅਤੇ ਪ੍ਰਤਿਭਾ ਦਾ ਕੇਂਦਰ ਬਣਿਆ ਅ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਫ਼ਾਜ਼ਿਲਕਾ ’ਚ ਡੋਰ-ਟੂ-ਡੋਰ ਮੁਹਿੰਮ ਦਾ ਆਗਾਜ਼
Ad Position 24