06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸੁਖਵੰਤ ਸਿੰਘ ਬਰਾੜ ਨੇ ਸਚਿਨ ਪਾਇਲਟ ਤੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀਆਂ ਗਤੀਵਿਧੀਆਂ ’ਤੇ ਕੀਤੀ ਚਰਚਾ

ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਤੇ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ’ਤੇ ਓਲੰਪੀਅਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਬਰਾੜ ਨੇ ਦੋਵਾਂ ਆਗੂਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।

Ad Position 21
No active advertisement
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕਰਦੇ ਹੋਏ ਏ. ਆਈ. ਸੀ. ਸੀ. ਮੈਂਬਰ ਸੁਖਵੰਤ ਸਿੰਘ ਬਰਾੜ। ਅਜੀਤ ਤਸਵੀਰ 07-10-2026
ਫ਼ਾਜ਼ਿਲਕਾ, 6 ਅਕਤੂਬਰ (ਦਵਿੰਦਰ ਪਾਲ ਸਿੰਘ)- ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਹਾਊਸਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਵੰਤ ਸਿੰਘ ਬਰਾੜ ਨੇ ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਤੇ ਨਵ-ਨਿਯੁਕਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ’ਤੇ ਓਲੰਪੀਅਨ ਪਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਬਰਾੜ ਨੇ ਦੋਵਾਂ ਆਗੂਆਂ ਨੂੰ ਮਿਲੀ ਨਵੀਂ ਜ਼ਿੰਮੇਵਾਰੀ ਲਈ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਮੁਲਾਕਾਤ ਦੌਰਾਨ ਪੰਜਾਬ ਵਿਚ ਕਾਂਗਰਸ ਦੀਆਂ ਗਤੀਵਿਧੀਆਂ, ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਰਾਬਤਾ ਵਧਾਉਣ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਖਵੰਤ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਸੰਗਠਨ ਦੇ ਜ਼ਰੀਏ ਹੀ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਕਾਂਗਰਸ ਲਗਾਤਾਰ ਉਠਾਉਂਦੀ ਰਹੇਗੀ ਤੇ ਪਿੰਡਾਂ ਤੇ ਸ਼ਹਿਰਾਂ ਵਿਚ ਪਾਰਟੀ ਵਰਕਰਾਂ ਨਾਲ ਤਾਲਮੇਲ ਹੋਰ ਮਜ਼ਬੂਤ ਕੀਤਾ ਜਾਵੇਗਾ। ਸੀਨੀਅਰ ਆਗੂਆਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਠਨ ਨੂੰ ਸਰਗਰਮ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਬਰਾੜ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਿਚ ਹਰ ਵਰਕਰ ਦੀ ਅਹਿਮ ਭੂਮਿਕਾ ਹੈ। ਆਗੂਆਂ ਅਤੇ ਵਰਕਰਾਂ ਨੂੰ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਚਾਹੀਦਾ ਹੈ ਅਤੇ ਸੰਗਠਨ ਜ਼ਰੀਏ ਉਨ੍ਹਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ। ਆਉਣ ਵਾਲੇ ਸਮੇਂ ਵਿਚ ਪੰਜਾਬ ’ਚ ਕਾਂਗਰਸ ਦੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਬਰਾੜ ਨੇ ਦਾਅਵਾ ਕੀਤਾ ਕਿ ਸੂਬੇ ਵਿਚ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ’ਚ ਕਲੱਬ ਗਤੀਵਿਧੀਆਂ ਰਾਹੀਂ ਬੱਚਿਆਂ ਦਾ ਕੀਤਾ ਜਾ ਰਿਹਾ ਸਰਬਪੱਖੀ ਵਿਕਾਸ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ 2026-27 ’ਚ ਪੈਨੇਸੀਆ ਸਕੂਲ ਦੇ ਨੈੱਟਬਾਲ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Ad Position 24