06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਮੰਟਾ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਸ਼ੁਰੂ

ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- 2027 ’ਚ ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਘੜਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਤੇ ਇਸ ਮੌਕੇ ਅਕਾਲੀ ਵਰਕਰਾਂ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਦੇ ਪ੍ਰੋਫਾਰਮੇ ਭਰੇ ਗਏ, ਜਿਸ ਵਿਚ ਉਨ੍ਹਾਂ ਦੇ ਨਾਮ ਅਤੇ ਵੇਰਵਾ ਦਰਜ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਲੋਕਾਂ ਕੋਲੋਂ ਮਹੱਤਵ ਪੂਰਨ ਮੁੱਦਿਆਂ ’ਤੇ ਸੁਝਾਅ ਮੰਗੇ ਗਏ ਅਤੇ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਜਨਤਾ ਨਾਲ ਕਿਹੜੇ ਤਿੰਨ ਮੁੱਖ ਵਾਅਦੇ ਕਰਨੇ ਚਾਹੀਦੇ ਹਨ, ਇਸ ਦਾ ਵੀ ਲਿਖਤੀ ਤੌਰ ’ਤੇ ਵੇਰਵਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 07-10-2026
ਮੰਡੀ ਅਰਨੀਵਾਲਾ, 6 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- 2027 ’ਚ ਸ਼੍ਰੋਮਣੀ ਅਕਾਲੀ ਦਲ ਲਿਆਓ ਪੰਜਾਬ ਬਚਾਓ ਮੁਹਿੰਮ ਦੇ ਤਹਿਤ ਹਲਕਾ ਜਲਾਲਾਬਾਦ ਦੇ ਪਿੰਡ ਘੜਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਤੇ ਇਸ ਮੌਕੇ ਅਕਾਲੀ ਵਰਕਰਾਂ ਵਲੋਂ ਘਰ-ਘਰ ਜਾ ਕੇ ਆਮ ਲੋਕਾਂ ਦੇ ਪ੍ਰੋਫਾਰਮੇ ਭਰੇ ਗਏ, ਜਿਸ ਵਿਚ ਉਨ੍ਹਾਂ ਦੇ ਨਾਮ ਅਤੇ ਵੇਰਵਾ ਦਰਜ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਲੋਕਾਂ ਕੋਲੋਂ ਮਹੱਤਵ ਪੂਰਨ ਮੁੱਦਿਆਂ ’ਤੇ ਸੁਝਾਅ ਮੰਗੇ ਗਏ ਅਤੇ ਭਵਿੱਖ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਜਨਤਾ ਨਾਲ ਕਿਹੜੇ ਤਿੰਨ ਮੁੱਖ ਵਾਅਦੇ ਕਰਨੇ ਚਾਹੀਦੇ ਹਨ, ਇਸ ਦਾ ਵੀ ਲਿਖਤੀ ਤੌਰ ’ਤੇ ਵੇਰਵਾ ਲਿਆ ਗਿਆ। ਮੰਟਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ 2027 ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕਾਂ ਦੀ ਭਲਾਈ ਵਾਸਤੇ ਬਹੁਤ ਸਾਰੀਆਂ ਸਕੀਮਾਂ ਲਿਆਂਦੀਆਂ ਅਤੇ ਆਮ ਆਦਮੀ ਪਾਰਟੀ ਨੇ ਇਹਨਾਂ ਸਕੀਮਾਂ ਨੂੰ ਬੰਦ ਕਰ ਦਿੱਤਾ ਅਤੇ ਅੱਜ ਪੰਜਾਬ ਦੇ ਹਾਲਾਤ ਬਹੁਤ ਮਾੜੇ ਬਣਾ ਦਿੱਤੇ ਹਨ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਗਰੇਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਡਾ.ਰਾਜ ਸਿੰਘ ਡਿੱਬੀਪੁਰਾ, ਹਰਜੀਤ ਸਿੰਘ ਹੀਰਾ ਸੰਧੂ, ਲਖਵਿੰਦਰ ਸਿੰਘ ਰੋਹੀ ਵਾਲਾ, ਗੁਰਵੈਰ ਸਿੰਘ ਕਾਠਗੜ, ਬੂੜ ਸਿੰਘ, ਮਲਕੀਤ ਸਿੰਘ ਹੀਰਾ, ਸੁਖਜਿੰਦਰ ਸਿੰਘ ਭੁੱਲਰ ਸਾਬਕਾ ਚੇਅਰਮੈਨ , ਜਗਮੇਲ ਸਿੰਘ ਸਰਪੰਚ ਸਰਕਲ ਪ੍ਰਧਾਨ, ਓਮ ਪ੍ਰਕਾਸ਼ ਜੰਡ ਵਾਲਾ ਭੀਮੇ ਸ਼ਾਹ ਸਾਬਕਾ ਚੇਅਰਮੈਨ, ਬਾਜ਼ ਸਿੰਘ ਸਾਬਕਾ ਸਰਪੰਚ ਮੰਮੂ ਖੇੜਾ, ਪ੍ਰਦੀਪ ਸਿੰਘ, ਹਰਮੇਸ਼ ਸਿੰਘ, ਤਾਰਾ ਸਿੰਘ , ਦਵਿੰਦਰ ਸਿੰਘ, ਜਤਿੰਦਰ ਨਕਈ, ਸੰਦੀਪ ਬੰਨਾ ਵਾਲਾ, ਮੁੱਖਪਾਲ ਦੀਪ ਲਾਡੀ, ਕਾਲਾ ਸੰਧੂ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਲਾਈਟ ਲੈਬ ਤੇ ਆਧੁਨਿਕ ਮਸ਼ੀਨਾਂ ਨਾਲ ਕੀਤੇ ਜਾਣਗੇ ਲੈਬ ਟੈਸਟ- ਰਵੀ ਅਗਲੀ ਖ਼ਬਰ ਮੀਰਾ ਨਰਸਿੰਗ ਕਾਲਜ ’ਚ ‘ਪੌਸ਼ਟਿਕ ਆਹਾਰ, ਸਿਹਤਮੰਦ ਜੀਵਨ’ ਸਬੰਧੀ ਗਤੀਵਿਧੀ ਕਰਵਾਈ
Ad Position 24